Breaking News
Home / ਪੰਜਾਬ / ਮਜੀਠੀਆ ਦੀ ਅਗਾਊਂ ਜ਼ਮਾਨਤ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ

ਮਜੀਠੀਆ ਦੀ ਅਗਾਊਂ ਜ਼ਮਾਨਤ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ

ਡਰੱਗ ਮਾਮਲਾ ਦਰਜ ਹੋਣ ਤੋਂ ਬਾਅਦ ਭਗੌੜਾ ਹੈ ਬਿਕਰਮ ਸਿੰਘ ਮਜੀਠੀਆ
ਮੋਹਾਲੀ/ਬਿਊਰੋ ਨਿਊਜ਼
ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਡਰੱਗ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਵੱਲੋਂ ਅਰਜ਼ੀ ਵਿਚ ਲਿਖਿਆ ਗਿਆ ਹੈ ਕਿ ਪੁਲਿਸ ਕੋਲ ਉਨ੍ਹਾਂ ਖਿਲਾਫ਼ ਕੋਈ ਸਬੂਤ ਨਹੀਂ ਹੈ ਅਤੇ ਇਹ ਮਾਮਲਾ ਗਲਤ ਤਰੀਕੇ ਨਾਲ ਦਰਜ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਨੇੜੇ ਆਉਣ ਕਰਕੇ ਉਨ੍ਹਾਂ ਨੂੰ ਫਸਾਉਣ ਅਤੇ ਬਦਨਾਮ ਕਰਨ ਲਈ ਇਹ ਸਾਰਾ ਕੁੱਝ ਕੀਤਾ ਜਾ ਰਿਹਾ ਹੈ। ਦੇਖਣਾ ਹੈ ਇਹ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਦਿੱਤੀ ਜਾਂਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਧਿਆਨ ਰਹੇ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ’ਚ ਪਿਛਲੇ ਦਿਨੀਂ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਭਾਲ ਵਿਚ ਪੁਲਿਸ ਵੱਲੋਂ ਥਾਂ-ਥਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪ੍ਰੰਤੂ ਹਾਲੇ ਤੱਕ ਮਜੀਠੀਆ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ। ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫ਼ਤਾਰ ਕਰਨ ਲਈ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਮਜੀਠੀਆ ਵਿਦੇਸ਼ ਫਰਾਰ ਨਾ ਹੋ ਸਕੇ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …