9ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤੀ ਜ਼ਬਰਦਸਤੀ
ਸੰਗਰੂਰ/ਬਿਊਰੋ ਨਿਊਜ਼
ਪੁਲਿਸ ਨੇ ਸੰਗਰੂਰ ਦੇ ਲਹਿਲ ਕਲਾਂ ਪਿੰਡ ਵਿੱਚ 8 ਸਤੰਬਰ ਨੂੰ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਰੇਪ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ‘ਤੇ ਦੋਸ਼ ਹੈ ਕਿ ਉਸ ਨੇ ਲੜਕੀ ਨਾਲ ਉਸ ਵੇਲੇ ਜਬਰਦਸਤੀ ਦੀ ਕੋਸ਼ਿਸ਼ ਕੀਤੀ ਜਦੋਂ ਉਹ ਆਪਣੀ ਛੋਟੀ ਭੈਣ ਨਾਲ ਉਸ ਦੇ ਫੋਟੋ ਸਟੂਡਿਓ ਵਿੱਚ ਫੋਟੋ ਕਰਵਾਉਣ ਆਈ ਸੀ।
ਇਸ ਤੋਂ ਬਾਅਦ ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਪਰ ਉਸ ਤੋਂ ਬਾਅਦ ਮੁਲਜ਼ਮ ਫਰਾਰ ਸੀ। ਹਾਲਾਂਕਿ ਮੁਲਜ਼ਮ ਨੇ ਇਸ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਲੜਕੀ ਨੇ ਦੱਸਿਆ ਕਿ ਛੋਟੀ ਭੈਣ ਦੀ ਫੋਟੋ ਖਿੱਚਣ ਤੋਂ ਬਾਅਦ ਮੁਲਜ਼ਮ ਨੇ ਸਟੂਡਿਓ ਵਿੱਚ ਕੁੰਡੀ ਲਾ ਲਈ। ઠਇਸ ਤੋਂ ਬਾਅਦ ਉਸ ਨੇ ਨਾਬਾਲਗ ਦਾ ਰੇਪ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਦੋਹਾਂ ਭੈਣਾਂ ਨੇ ਸ਼ੋਰ ਮਚਾਇਆ ਤਾਂ ਪਿੰਡ ਵਾਲੇ ਇਕੱਠੇ ਹੋ ਗਏ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …