Breaking News
Home / ਭਾਰਤ / ਦਿੱਲੀ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਪ੍ਰੋਗਰਾਮਾਂ ‘ਤੇ ਪਾਬੰਦੀ

ਦਿੱਲੀ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਪ੍ਰੋਗਰਾਮਾਂ ‘ਤੇ ਪਾਬੰਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਓਮੀਕਰੋਨ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਪ੍ਰੋਗਰਾਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਪਾਬੰਦੀਆਂ ਮੁਤਾਬਕ ਹੁਣ ਦਿੱਲੀ ਵਿਚ ਕਿਸੇ ਤਰ੍ਹਾਂ ਦਾ ਸਮਾਗਮ ਨਹੀਂ ਹੋਵੇਗਾ ਅਤੇ ਵਿਆਹ ਅਤੇ ਹੋਰ ਪ੍ਰੋਗਰਾਮਾਂ ਵਿਚ 200 ਵਿਅਕਤੀਆਂ ਨੂੰ ਸ਼ਾਮਲ ਹੋਣ ਲਈ ਛੋਟ ਦਿੱਤੀ ਗਈ ਹੈ।
ਦਿੱਲੀ ਆਫਤ ਪ੍ਰਬੰਧਨ ਅਥਾਰਿਟੀ ਵਲੋਂ ਕੋਵਿਡ ਦੇ ਵੱਧ ਰਹੇ ਮਾਮਲਿਆਂ ਅਤੇ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਾਰੇ ਲੋੜੀਂਦੇ ਉਪਾਅ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਦਿੱਲੀ ਵਿਚ ਰੈਸਟੋਰੈਂਟ ਅਤੇ ਸਿਨੇਮਾਘਰ 50 ਫੀਸਦੀ ਸਮਰੱਥਾ ਨਾਲ ਹੀ ਖੁੱਲ੍ਹਣਗੇ। ਜਾਣਕਾਰੀ ਮੁਤਾਬਿਕ ਦੁਕਾਨਾਂ/ਕਾਰਜ ਸਥਾਨਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਬਿਨਾਂ ਮਾਸਕ ਤੋਂ ਐਂਟਰੀ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਯਾਦਵ ਅਤੇ ਉਨ੍ਹਾਂ ਦੀ ਬੇਟੀ ਵੀ ਕਰੋਨਾ ਤੋਂ ਪੀੜਤ ਹੋ ਗਈ ਹੈ। ਇਨ੍ਹਾਂ ਦੋਵਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਘਰ ‘ਚ ਹੀ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

Check Also

ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ

ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : …