Breaking News
Home / ਭਾਰਤ / ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ‘ਤੇ ਸਾਧਿਆ ਸਿਆਸੀ ਨਿਸ਼ਾਨਾ

ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ‘ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਪਹਿਲਾਂ ਅਸਾਮ, ਫਿਰ ਪੰਜਾਬ ਤੇ ਹੁਣ ਉਤਰਾਖੰਡ- ਭੋਗ ਪੂਰਾ ਹੀ ਪਾਉਣਗੇ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਕਿਹਾ ਸੀ ਕਿ ਉਤਰਾਖੰਡ ਚੋਣਾਂ ਵਿਚ ਉਨ੍ਹਾਂ ਨੂੰ ਪਾਰਟੀ ਦੇ ਸੰਗਠਨ ਕੋਲੋਂ ਸਹਿਯੋਗ ਨਹੀਂ ਮਿਲ ਰਿਹਾ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਵੀ ਬਵਾਲ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਾਂਗਰਸ ਹਾਈਕਮਾਂਡ ‘ਤੇ ਸਿਆਸੀ ਹਮਲਾ ਬੋਲਿਆ ਹੈ। ਤਿਵਾੜੀ ਨੇ ਕਿਹਾ ਕਿ ਪਹਿਲਾਂ ਅਸਾਮ, ਫਿਰ ਪੰਜਾਬ ਅਤੇ ਹੁਣ ਉਤਰਾਖੰਡ, ਭੋਗ ਪੂਰਾ ਹੀ ਪਾਉਣਗੇ, ਕੋਈ ਕਸਰ ਨਾ ਰਹਿ ਜਾਏ। ਇਹ ਪਹਿਲੀ ਵਾਰ ਨਹੀਂ ਹੈ ਕਿ ਤਿਵਾੜੀ ਨੇ ਇਸ ਤਰ੍ਹਾਂ ਕਾਂਗਰਸ ਹਾਈਕਮਾਂਡ ‘ਤੇ ਸਿਆਸੀ ਨਿਸ਼ਾਨੇ ਸਾਧੇ ਹਨ, ਇਸ ਤੋਂ ਪਹਿਲਾਂ ਵੀ ਉਹ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਦੇ ਨਵੇਂ ਆਗੂਆਂ ‘ਤੇ ਨਿਸ਼ਾਨੇ ਸਾਧਦੇ ਰਹੇ ਹਨ।

 

Check Also

ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ

ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : …