4.5 C
Toronto
Saturday, November 1, 2025
spot_img
Homeਦੁਨੀਆਪਾਕਿਸਤਾਨ ਦੇ ਹਿੰਦੂ ਮੰਦਰ 'ਚ ਭੰਨ-ਤੋੜ, 1 ਗ੍ਰਿਫ਼ਤਾਰ

ਪਾਕਿਸਤਾਨ ਦੇ ਹਿੰਦੂ ਮੰਦਰ ‘ਚ ਭੰਨ-ਤੋੜ, 1 ਗ੍ਰਿਫ਼ਤਾਰ

ਕਰਾਚੀ ਵਿੱਚ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਨੇ ਕੀਤੀ ਕਾਰਵਾਈ
ਕਰਾਚੀ : ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸਥਿਤ ਇੱਕ ਹਿੰਦੂ ਮੰਦਰ ਵਿੱਚ ਦੇਵੀ-ਦੇਵਤੀਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿਚ ਘੱਟਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨ-ਤੋੜ ਦੀ ਇਹ ਤਾਜ਼ੀ ਘਟਨਾ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੀ ਹੈ, ਜੋ ਕਰਾਚੀ ਦੇ ਪੁਰਾਣੇ ਸ਼ਹਿਰ ਨਰਾਇਣਪੁਰਾ ਦੇ ਨਰਾਇਣ ਮੰਦਰ ਵਿੱਚ ਹੋਈ। ਸੀਨੀਅਰ ਪੁਲਿਸ ਅਧਿਕਾਰੀ ਸਰਫਰਾਜ਼ ਨਵਾਜ਼ ਨੇ ਕਿਹਾ ਕਿ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਤੋੜਨ ਦੇ ਆਰੋਪ ਵਿੱਚ ਮੁਹੰਮਦ ਵਾਲੀਦ ਸ਼ੱਬੀਰ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਸ਼ ਕੁਮਾਰ ਨਾਮ ਦੇ ਹਿੰਦੂ ਵਿਅਕਤੀ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਇਹ ਗ੍ਰਿਫ਼ਤਾਰੀ ਹੋਈ ਹੈ। ਸਿੰਧ ਦੇ ਘੱਟਗਿਣਤੀਆਂ ਮਾਮਲਿਆਂ ਦੇ ਮੰਤਰੀ ਗਿਆਨਚੰਦ ਇਸਰਾਨੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

 

RELATED ARTICLES
POPULAR POSTS