ਚਰਨਜੀਤ ਸਿੰਘ ਚੰਨੀ ਨੇ ਪੁਲਿਸ ਮੁਖੀ ਕੋਲ ਕੀਤੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਨਾਂ ਵੀ ਨਸ਼ਾ ਤਸਕਰੀ ਵਿੱਚ ਘਸੀਟ ਲਿਆ ਹੈ। ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ, ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਕੋਲ ਸ਼ਿਕਾਇਤ ਕੀਤੀ ਹੈ। ਕਾਂਗਰਸ ਨੇ ਸੁਖਬੀਰ, ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ‘ਤੇ ਨਸ਼ਿਆਂ ਤੇ ਰੇਤਾ-ਬਜਰੀ ਦੀ ਤਸਕਰੀ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਪੁਲਿਸ ਮੁਖੀ ਅਰੋੜਾ ਨੂੰ ਦੋ ਸ਼ਿਕਾਇਤਾਂ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸੂਬਾ ਨਸ਼ਾ ਤਸਕਰਾਂ ਦਾ ਗੜ੍ਹ ਬਣ ਚੁੱਕਾ ਹੈ ਜਿਹੜੇ ਬੇਰੋਕ ਆਪਣਾ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਫੀ ਸਮੇਂ ਪਹਿਲਾਂ ਹੀ ਮਜੀਠੀਆ ਦਾ ਨਾਂ ਇਸ ਮਾਮਲੇ ਵਿਚ ਸਾਹਮਣੇ ਆ ਚੁੱਕਾ ਹੈ ਜਦਕਿ ਸੂਬੇ ਦੇ ਗ੍ਰਹਿ ਮੰਤਰੀ ਹੋਣ ਕਰਕੇ ਉਪ ਮੁੱਖ ਮੰਤਰੀ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …