ਫੰਡ ਰਿਲੀਜ਼ ਕਰਵਾਉਣ ਲਈ ਮੁੱਖ ਮੰਤਰੀ ਨੂੰ ਕਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਕੌਰ ਸਿੱਧੂ ਫੰਡ ਰਿਲੀਜ਼ ਨਾ ਹੋਣ ਦੇ ਮਸਲੇ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਸਾਹਮਣੇ ਧਰਨਾ ਦੇ ਸਕਦੇ ਹਨ। ਜਾਣਕਾਰੀ ਅਨੁਸਾਰ ਭਲਕੇ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਫੰਡ ਰਿਲੀਜ਼ ਕਰਨ ਦੀ ਮੰਗ ਕਰਨਗੇ ਜੇ ਇਹ ਫੰਡ ਰਿਲੀਜ਼ ਨਹੀਂ ਹੁੰਦੇ ਤਾਂ ਉਹ ਬਾਦਲ ਸਰਕਾਰ ਖ਼ਿਲਾਫ ਮੋਰਚਾ ਖੋਲ੍ਹਣਗੇ। ਸਿੱਧੂ ਦੇ ਹਲਕੇ ਦੇ ਡੇਢ ਕਰੋੜ ਦੇ ਫੰਡ ਖ਼ਜ਼ਾਨੇ ਵਿਚ ਫਸੇ ਹੋਏ ਹਨ ਤੇ ਉਹ ਇਨ੍ਹਾਂ ਦੀ ਲਗਾਤਾਰ ਰਿਲੀਜ਼ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਇਸ ਕਰਕੇ ਹੀ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਰਹੇ ਕਿਉਂਕਿ ਉਹ ਫੰਡ ਖ਼ਜ਼ਾਨੇ ਵਿਚ ਫਸੇ ਹੋਏ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜੇ ਸਿੱਧੂ ਦੇ ਫੰਡ ਰਿਲੀਜ਼ ਨਹੀਂ ਹੁੰਦੇ ਤਾਂ ਉਹ ਹਾਈਕੋਰਟ ਦਾ ਰੁਖ਼ ਵੀ ਕਰ ਸਕਦੇ ਹਨ।
ਡਾ. ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਵੱਲੋਂ ਆਵਾਜ਼ੇ-ਏ-ਪੰਜਾਬ’ ਮੰਚ ਦਾ ਐਲਾਨ ਵੀ ਕੀਤਾ ਗਿਆ ਹੈ ਪਰ ਉਹ ਅਜੇ ਤੱਕ ਮੰਚ ਦਾ ਹਿੱਸਾ ਵੀ ਨਹੀਂ ਬਣੇ। ਉਨ੍ਹਾਂ ਮੰਚ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …