Breaking News
Home / ਪੰਜਾਬ / ਛੁੱਟੀ ਵਾਲੇ ਦਿਨ ਵੀ ਵਿਧਾਨ ਸਭਾ ‘ਚ ਡਟੇ ਕਾਂਗਰਸੀ

ਛੁੱਟੀ ਵਾਲੇ ਦਿਨ ਵੀ ਵਿਧਾਨ ਸਭਾ ‘ਚ ਡਟੇ ਕਾਂਗਰਸੀ

1ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੇਰੰਗ ਮੋੜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਲੰਘੀ ਸ਼ਾਮ ਤੋਂ ਪੰਜਾਬ ਵਿਧਾਨ ਸਭਾ ਦੇ ਅਸੈਂਬਲੀ ਹਾਲ ਵਿੱਚ ਧਰਨਾ ਲਾ ਕੇ ਬੈਠੇ ਕਾਂਗਰਸ ਦੇ 20 ਤੋਂ ਵੀ ਵੱਧ ਵਿਧਾਇਕਾਂ ਨੂੰ ਮਿਲਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ। ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕਾਂ ਨੂੰ ਧਰਨਾ ਖਤਮ ਕਰਨ ਲਈ ਕਿਹਾ ਪਰ ਪ੍ਰਦਰਸ਼ਨ ਕਰ ਰਹੇ ਵਿਧਾਇਕਾਂ ਨੇ ਸਦਨ ਵਿੱਚੋਂ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਦਿਆਂ ਦਾ ਹੱਲ ਕਰੋ, ਫਿਰ ਧਰਨਾ ਖਤਮ ਕਰਾਂਗੇ। ਦੂਜੇ ਪਾਸੇ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਹੋਇਆ ਹੈ। ਦਰਅਸਲ, ਕਾਂਗਰਸ ਦੇ ਕੁਝ ਵਿਧਾਇਕ ਸਵੇਰੇ ਆਪਣੇ ਕੁਝ ਨਿੱਜੀ ਕੰਮਾਂ ਲਈ ਬਾਹਰ ਆਏ ਸਨ ਪਰ ਬਾਅਦ ਵਿੱਚ ਜਦੋਂ ਉਹ ਧਰਨਾ ਦੇਣ ਲਈ ਵਿਧਾਨ ਸਭਾ ਦੇ ਅੰਦਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ। ਇੱਥੋਂ ਤੱਕ ਕਿ ਕਾਂਗਰਸ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਨੂੰ ਵੀ ਵਿਧਾਨ ਸਭਾ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਈ ਕਾਂਗਰਸ ਵਿਧਾਇਕ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਦੀ ਅਗਵਾਈ ਵਿੱਚ ਹਾਈਕੋਰਟ ਵਾਲੇ ਚੌਕ ‘ਤੇ ਧਰਨਾ ਲਾ ਕੇ ਬੈਠੇ ਹੋਏ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਸਰਕਾਰ ਖਿਲਾਫ ਬੇਭਰੋਸਗੀ ਮਤਾ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਸੀ। ਕਾਂਗਰਸ ਵੱਲੋਂ ਇਸ ‘ਤੇ ਤਿੰਨ ਘੰਟੇ ਦੀ ਬਹਿਸ ਮੰਗੀ ਗਈ ਸੀ ਪਰ ਕਾਂਗਰਸ ਦਾ ਕਹਿਣਾ ਹੈ ਕਿ ਬਹਿਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਆਪਣੀ ਕੁਰਸੀ ਤੋਂ ਉੱਠ ਕੇ ਚਲੇ ਗਏ। ਇੱਥੋਂ ਤੱਕ ਵੀ ਮੁੱਖ ਮੰਤਰੀ ਵੀ ਸਦਨ ਵਿੱਚ ਹਾਜ਼ਰ ਨਹੀਂ ਸਨ। ਕਾਂਗਰਸ ਦੇ ਕਰੀਬ 27 ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਹਾਲ ਦੇ ਅੰਦਰ ਹੀ ਗੁਜਾਰੀ।

ਵਿਧਾਨ ਸਭਾ ‘ਚ ਡਟੇ ਸੇਖੜੀ ਦੀ ਹਾਲਤ ਵਿਗੜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਅੰਦਰ ਧਰਨੇ ‘ਤੇ ਬੈਠੇ ਕਾਂਗਰਸੀ ਵਿਧਾਇਕਾਂ ਦੀ ਹਾਲਤ ਹੁਣ ਵਿਗੜਨ ਲੱਗੀ ਹੈ। ਜਾਣਕਾਰੀ ਮੁਤਾਬਕ, ਬਟਾਲਾ ਤੋਂ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਦੀ ਹਾਲਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਐਂਬੂਲੈਂਸ ਬੁਲਾਈ ਗਈ।
ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਸੇਖੜੀ ਨੂੰ ਗਰਮੀ ਦੇ ਕਾਰਨ ਚੱਕਰ ਆ ਰਹੇ ਸਨ। ਵਿਧਾਨ ਸਭਾ ਹਾਲ ਦੇ ਅੰਦਰ ਏ.ਸੀ. ਨਾ ਚੱਲਣ ਕਾਰਨ ਉਨ੍ਹਾਂ ਨੂੰ ਘਬਰਾਹਟ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਐਂਬੂਲੈਂਸ ઠਬੁਲਾਈ ਗਈ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …