22.1 C
Toronto
Saturday, September 13, 2025
spot_img
Homeਪੰਜਾਬਅੰਦੋਲਨ ਦੀ ਜਿੱਤ ਦੀ ਖੁਸ਼ੀ 'ਚ ਰੁਲਦੂ ਸਿੰਘ ਮਾਨਸਾ ਨੇ ਕਰਤਾਰਪੁਰ ਸਾਹਿਬ...

ਅੰਦੋਲਨ ਦੀ ਜਿੱਤ ਦੀ ਖੁਸ਼ੀ ‘ਚ ਰੁਲਦੂ ਸਿੰਘ ਮਾਨਸਾ ਨੇ ਕਰਤਾਰਪੁਰ ਸਾਹਿਬ ਲਾਂਘੇ ‘ਤੇ ਕੀਤੀ ਅਰਦਾਸ

ਕਿਹਾ : ਰਾਜੇਵਾਲ ਮੁੱਖ ਮੰਤਰੀ ਬਣੇ ਤਾਂ ਖੁਸ਼ੀ ਹੋਵੇਗੀ
ਡੇਰਾ ਬਾਬਾ ਨਾਨਕ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਕਰਤਾਰਪੁਰ ਸਾਹਿਬ ਲਾਂਘੇ ‘ਤੇ ਅਰਦਾਸ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਹੋਰ ਕਿਸਾਨ ਆਗੂਆਂ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ-ਦੀਦਾਰ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਕਰਤਾਰਪੁਰ ਲਾਂਘੇ ਤੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਹਨ। ਮੀਡੀਆ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਬਾਰੇ ਕੀਤੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਅਜੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਹੋਇਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀ ਚਰਚਾ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਜੇਕਰ ਉਨ੍ਹਾਂ ਦਾ ਕਿਸਾਨ ਭਰਾ ਸੂਬੇ ਦਾ ਮੁੱਖ ਮੰਤਰੀ ਬਣ ਜਾਵੇਗਾ। ਹਾਲਾਂਕਿ ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਬਾਰੇ ਖੁੱਲ੍ਹ ਕੇ ਗੱਲਬਾਤ ਨਹੀਂ ਕੀਤੀ ਪਰ ਨਾਲ ਹੀ ਸੰਕੇਤ ਦਿੱਤੇ ਕਿ ਜੇਕਰ ਕਿਸਾਨ ਆਗੂਆਂ ਵੱਲੋਂ ਚੋਣਾਂ ਲੜੀਆਂ ਗਈਆਂ ਤਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਨਹੀਂ ਹੋਵੇਗਾ। ਕਿਸਾਨ ਆਗੂ ਨੇ ਇਹ ਵੀ ਕਿਹਾ ਕਿ ਇਸ ਵਾਰ ਸੱਤਾ ‘ਚ ਆਉਣ ਵਾਲੀ ਸਰਕਾਰ ਨੂੰ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਸ਼ਹਿਜ਼ਾਦਾ ਵਾਸੀਆਂ ਵੱਲੋਂ ਫਤਹਿ ਰੈਲੀ ਸਮਾਗਮ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਸਮੇਤ ਹੋਰ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ।

 

RELATED ARTICLES
POPULAR POSTS