ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼ :
ਡਰੱਗ ਮਾਮਲੇ ‘ਚ ਕੇਸ ਦਰਜ ਹੋਣ ਤੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਨੂੰ ਖਾਰਜ ਕਰ ਦਿੱਤਾ, ਜਿਸ ਦੇ ਚਲਦਿਆਂ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ। ਕੇਸ ਦਰਜ ਹੋਣ ਤੋਂ ਪੰਜਾਬ ਸਰਕਾਰ ਨੇ ਮਜੀਠੀਆ ਦੀ ਗ੍ਰਿਫ਼ਤਾਰ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ, ਜਿਸ ਦੇ ਤਹਿਤ ਏਅਰਪੋਰਟਾਂ, ਬੰਦਰਗਾਹਾਂ ‘ਤੇ ਚੌਕਸੀ ਵਧਾ ਦਿੱਤੀ ਗਈ ਤਾਂ ਜੋ ਬਿਕਰਮ ਸਿੰਘ ਮਜੀਠੀਆ ਵਿਦੇਸ਼ ਫਰਾਰ ਨਾ ਹੋ ਸਕਣ। ਬਿਕਰਮ ਮਜੀਠੀਆ ਦੀ ਭਾਲ ਵਿਚ ਪੰਜਾਬ ਪੁਲਿਸ ਵੱਲੋਂ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬਿਕਰਮ ਸਿੰਘ ਮਜੀਠੀਆ ਦੀ ਭਾਲ ਵਿਚ ਪੰਜਾਬ ਪੁਲਿਸ ਹੁਣ ਤੱਕ ਬਹੁਤ ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਪ੍ਰੰਤੂ ਹਾਲੇ ਬਿਕਰਮ ਸਿੰਘ ਮਜੀਠੀਆ ਹੱਥ ਨਹੀਂ ਲੱਗਿਆ। ਉਧਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਮਜੀਠੀਆ ਹਰ ਹਾਲਤ ਵਿਚ ਗ੍ਰਿਫ਼ਤਾਰ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇਗਾ।