19.4 C
Toronto
Monday, August 31, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ 18 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ 18 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ 18 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਜਲਾਲਾਬਾਦ ਤੋਂ ਜਗਦੀਪ ਗੋਲਡੀ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ, ਜਿਸ ਵਿਚ 18 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਜਗਦੀਪ ਸਿੰਘ ਗੋਲਡੀ, ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ, ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ ਅਤੇ ਅਟਾਰੀ ਤੋਂ ਏਡੀਸੀ ਜਸਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਇਹ ਤੀਜੀ ਸੂਚੀ ਹੈ। ਇਸ ਤੋਂ ਪਹਿਲਾਂ ਆਈ ਸੂਚੀ ਵਿਚ ਵੀ 18 ਉਮੀਦਵਾਰਾਂ ਐਲਾਨ ਕੀਤਾ ਗਿਆ ਜਦਕਿ ਸਭ ਤੋਂ ਪਹਿਲੀ ਸੂਚੀ ਵਿਚ 10 ਮੌਜੂਦਾ ਵਿਧਾਇਕਾਂ ਨੂੰ ਟਿਕਟ ਦੇਣ ਦਾ ਫੈਸਲਾ ਹੋਇਆ ਸੀ ਜਿਨ੍ਹਾਂ ਵਿਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਆਗੂ ਹਰਪਾਲ, ਕੁਲਤਾਰ ਸੰਧਵਾਂ, ਬੀਬੀ ਬਲਜਿੰਦਰ ਕੌਰ ਆਦਿ ਦੇ ਨਾਮ ਸ਼ਾਮਲ ਹਨ। ਧਿਆਨ ਰਹੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਵੀ ਪੰਜਾਬ ਦੌਰ ‘ਤੇ ਆਏ ਸਨ ਪ੍ਰੰਤੂ ਉਨ੍ਹਾਂ ਵੱਲੋਂ ਅੱਜ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਜਦੋਂਕਿ ਉਨ੍ਹਾਂ ਵੱਲੋਂ ਇਹੀ ਆਖਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਤੇ ਸਿੱਖ ਚਿਹਰੇ ਨੂੰ ਹੀ ਬਣਾਇਆ ਜਾਵੇਗਾ।

 

RELATED ARTICLES
POPULAR POSTS