21.1 C
Toronto
Saturday, September 13, 2025
spot_img
Homeਭਾਰਤਰਾਜਾ ਵੜਿੰਗ ਨੇ ਲਾਇਆ ਕੇਜਰੀਵਾਲ ਦੇ ਘਰ ਮੂਹਰੇ ਧਰਨਾ

ਰਾਜਾ ਵੜਿੰਗ ਨੇ ਲਾਇਆ ਕੇਜਰੀਵਾਲ ਦੇ ਘਰ ਮੂਹਰੇ ਧਰਨਾ

ਕਿਹਾ : ਜੇ ਬਾਦਲਾਂ ਦੀਪ ਬੱਸ ਦਿੱਲੀ ਏਅਰਪੋਰਟ ਤੱਕ ਜਾ ਸਕਦੀ ਹੈ ਤਾਂ ਪੰਜਾਬ ਸਰਕਾਰ ਦੀ ਬੱਸ ਕਿਉਂ ਨਹੀਂ ਜਾ ਸਕਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਜਾ ਪਹੁੰਚੇ ਅਤੇ ਉਹ ਉਥੇ ਧਰਨੇ ‘ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਪੁੱਛਣ ਲਈ ਆਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਕੇਜਰੀਵਾਲ ਤੋਂ ਇਹ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਬਾਦਲ ਪਰਿਵਾਰ ਨਾਲ ਅਜਿਹੀ ਕਿਹੜੀ ਸਾਂਝ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ‘ਤੇ ਨਹੀਂ ਜਾਣ ਦਿੱਤਾ ਜਾਂਦਾ ਪ੍ਰੰਤੂ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ ਏਅਰਪੋਰਟ ਤੱਕ ਜਾਣ ਦੀ ਖੁੱਲ੍ਹੀ ਛੂਟ ਹੈ। ਟਰਾਂਸਪੋਰਟ ਮੰਤਰੀ ਨੇ ਚਿੱਠੀਆਂ ਦਾ ਪੁਲੰਦਾ ਦਿਖਾਉਂਦੇ ਹੋਏ ਕਿਹਾ ਕਿ ਉਹ ਕਈ ਚਿੱਠੀਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖ ਚੁੱਕੇ ਹਨ। ਉਨ੍ਹਾਂ ਦੀ ਮੰਗ ਹੈ ਕਿ ਪਨਬਸ ਅਤੇ ਪੀਆਰਟੀਸੀ ਦੀਆਂ ਬੱਸਾਂ ਨੂੰ ਏਅਰਪੋਰਟ ਤੱਕ ਜਾਣ ਦੀ ਆਗਿਆ ਦਿੱਤੀ ਜਾਵੇ ਪ੍ਰੰਤੂ ਮੇਰੇ ਵੱਲੋਂ ਲਿਖੀਆਂ ਚਿੱਠੀਆਂ ਦਾ ਦਿੱਲੀ ਦੇ ਮੁੱਖ ਮੰਤਰੀ ਉਤੇ ਕੋਈ ਅਸਰ ਨਹੀਂ ਹੋ ਰਿਹਾ, ਜਿਸ ਦੇ ਚਲਦਿਆਂ ਬਾਦਲ ਟਰਾਂਸਪੋਰਟ ਵੱਲੋਂ ਸ਼ਰ੍ਹੇਆਮ ਲੋਕਾਂ ਦੀ ਵੱਡੀ ਪੱਧਰ ‘ਤੇ ਲੁੱਟ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੇ ਘਰ ਪਹੁੰਚੇ ਰਾਜਾ ਵੜਿੰਗ ਨੂੰ ਸੁਰੱਖਿਆ ਕਰਮੀਆਂ ਨੇ ਬਾਹਰ ਹੀ ਰੋਕ ਲਿਆ। ਇਸ ‘ਤੇ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬਤੌਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਵਜੋਂ ਮਿਲਣ ਆਏ ਹਨ। ਉਹ ਇਥੇ ਕੋਈ ਧਰਨਾ ਪ੍ਰਦਰਸ਼ਨ ਜਾਂ ਹੱਲਾ ਕਰਨ ਲਈ ਨਹੀਂ ਆਏ ਪ੍ਰੰਤੂ ਫਿਰ ਵੀ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਨਹੀਂ ਜਾਣ ਦਿੱਤਾ।

 

RELATED ARTICLES
POPULAR POSTS