Breaking News
Home / ਦੁਨੀਆ / ਬੰਗਲਾਦੇਸ਼ ‘ਚ ਸਮੁੰਦਰੀ ਜਹਾਜ਼ ਨੂੰ ਲੱਗੀ ਅੱਗ

ਬੰਗਲਾਦੇਸ਼ ‘ਚ ਸਮੁੰਦਰੀ ਜਹਾਜ਼ ਨੂੰ ਲੱਗੀ ਅੱਗ

36 ਵਿਅਕਤੀਆਂ ਦੀ ਮੌਤ, 100 ਤੋਂ ਵੱਧ ਜ਼ਖਮੀ
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ ਦੇ ਝਲਕੋਟੀ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਸਮੁੰਦਰੀ ਜਹਾਜ਼ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਸਮੁੰਦਰੀ ਜਹਾਜ਼ ਵਿਚਸਵਾਰ 36 ਵਿਅਕਤੀਆਂ ਦੀ ਮੌਤ ਗਈ ਅਤੇ 100 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਸਮੁੰਦਰੀ ਜਹਾਜ਼ ਵਿਚ ਲਗਭਗ 1000 ਹਜ਼ਾਰ ਵਿਅਕਤੀ ਸਵਾਲ ਸਨ। ਝਲਕੋਟੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਮੁਹੰਮਦ ਨਜ਼ਮੁਲ ਆਲਮ ਨੇ ਦੱਸਿਆ ਕਿ ਇਹ ਜਹਾਜ਼ ਤਕਰੀਬਨ 1000 ਵਿਅਕਤੀਆਂ ਨੂੰ ਢਾਕਾ ਤੋਂ ਦੱਖਣੀ ਬੰਗਲਾਦੇਸ਼ ਦੇ ਬਰਗੁਨਾ ਜ਼ਿਲ੍ਹੇ ‘ਚ ਲਿਜਾ ਰਿਹਾ ਸੀ ਅਤੇ ਇਸ ਵਿਚ ਅੱਗ ਲੱਗ ਗਈ। ਇਹ ਹਾਦਸਾ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 200 ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ ਜਦੋਂ ਇਹ ਜਹਾਜ਼ ਝਲਕੋਟੀ ਦੇ ਸੁਗੰਧਾ ਨਦੀ ਦੇ ਖੇਤਰ ਵਿਚ ਪਹੁੰਚਿਆ। ਫਾਇਰ ਸਰਵਿਸ ਦੇ ਡਿਪਟੀ ਡਾਇਰੈਕਟਰ ਕਮਲ ਹੁਸੈਨ ਭੁਈਆ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਮਾਰੇ ਗਏ 36 ਵਿਅਕਤੀਆਂ ਦੀ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ ਜਦਕਿ 70 ਵਿਅਕਤੀਆਂ ਸੁਰੱਖਿਆ ਬਾਹਰ ਕੱਢ ਲਿਆ ਗਿਆ ਹੈ। ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੱਸਿਆ ਕਿ ਅੱਗ ਸਮੁੰਦਰੀ ਜਹਾਜ਼ ਦੇ ਇੰਜਣ ਰੂਮ ਵਿਚੋਂ ਲੱਗੀ ਹੋ ਸਕਦੀ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …