ਮੁਹਾਲੀ ਤੋਂ ਪਾਰਟੀ ਦੀ ਟਿਕਟ ’ਤੇ ਲੜ ਸਕਦੇ ਨੇ ਵਿਧਾਨ ਸਭਾ ਚੋਣ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਵਿਧਾਨ ਸਭਾ ਚੋਣ ਲੜ ਸਕਦੇ ਹਨ। ਉਨ੍ਹਾਂ ਨਾਲ ਕਈ ਆਜ਼ਾਦ ਕੌਂਸਲਰ ਅਤੇ ਸਾਬਕਾ ਕੌਂਸਲਰਾਂ ਤੋਂ ਇਲਾਵਾ ਸ਼ਹਿਰ ਦੇ ਕਈ ਪਤਵੰਤਿਆਂ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕੁਲਵੰਤ ਸਿੰਘ ਤੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਪਹਿਲਾਂ ਹੀ ਮਨ ਬਣਾਈ ਬੈਠਾ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਕੁਲਵੰਤ ਸਿੰਘ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।