Breaking News
Home / ਪੰਜਾਬ / ਚੰਡੀਗੜ੍ਹ ਦੀ ਜਨਤਾ ਨੇ ਭਿ੍ਰਸ਼ਟ ਰਾਜਨੀਤੀ ਨੂੰ ਨਕਾਰਿਆ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ ਦੀ ਜਨਤਾ ਨੇ ਭਿ੍ਰਸ਼ਟ ਰਾਜਨੀਤੀ ਨੂੰ ਨਕਾਰਿਆ : ਅਰਵਿੰਦ ਕੇਜਰੀਵਾਲ

ਕਿਹਾ : ਚੰਡੀਗੜ੍ਹ ਵਿਚ ‘ਆਪ’ ਦੀ ਜਿੱਤ ਪੰਜਾਬ ’ਚ ਤਬਦੀਲੀ ਦਾ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਭ ਤੋਂ ਜ਼ਿਆਦਾ 14 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ। ਇਸ ਨੂੰ ਲੈ ਕੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।
ਕੇਜਰੀਵਾਲ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭਿ੍ਰਸ਼ਟ ਰਾਜਨੀਤੀ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਉਨ੍ਹਾਂ ਇਸਦੇ ਨਾਲ ਪਾਰਟੀ ਦੇ ਵਰਕਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਸ ਵਾਰ ਪੰਜਾਬ ਵੀ ਬਦਲਾਅ ਲਈ ਤਿਆਰ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਿਹਾ ਕਿ ਚੰਡੀਗੜ੍ਹ ਵਿਚ ‘ਆਪ’ ਦੀ ਜਿੱਤ ਇਕ ਟਰੇਲਰ ਹੈ, ਪਰ ਪੰਜਾਬ ਵਿਚ ਪੂਰੀ ਫ਼ਿਲਮ ਅਜੇ ਬਾਕੀ ਹੈ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …