Breaking News
Home / ਭਾਰਤ / ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ : ਗਜੇਂਦਰ ਸਿੰਘ

ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ : ਗਜੇਂਦਰ ਸਿੰਘ

ਕੈਪਟਨ ਅਤੇ ਢੀਂਡਸਾ ਨੇ ਦਿੱਲੀ ’ਚ ਅਮਿਤ ਸ਼ਾਹ ਅਤੇ ਨੱਢਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਹੈ। ਇਸ ਮੌਕੇ ਪੰਜਾਬ ਤੋਂ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵੀ ਹਾਜ਼ਰ ਸਨ। ਇਸ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ, ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਮਿਲ ਕੇ ਲੜਨਗੇ। ਸ਼ੇਖਾਵਤ ਨੇ ਕਿਹਾ ਕਿ ਤਿੰਨਾਂ ਪਾਰਟੀਆਂ ਦਾ ਸਾਂਝਾ ਚੋਣ ਮੈਨੀਫੈਸਟੋ ਹੋਵੇਗਾ। ਜਿਸ ਵਿਚ ਪੰਜਾਬ, ਖੇਤੀ, ਸਿੱਖ ਅਤੇ ਓ.ਬੀ.ਸੀ. ਭਾਈਚਾਰੇ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਕਮੇਟੀ ਬਣਾ ਕੇ ਸੀਟਾਂ ਦਾ ਫੈਸਲਾ ਕਰ ਲਿਆ ਜਾਵੇਗਾ। ਸ਼ੇਖਾਵਤ ਨੇ ਇਹ ਵੀ ਦੱਸਿਆ ਕਿ ਚੋਣਾਂ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਬਾਰੇ ਅਜੇ ਤੱਕ ਫਾਈਨਲ ਨਹੀਂ ਹੋਇਆ ਹੈ। ਇਹ ਮੀਟਿੰਗ ਅਮਿਤ ਸ਼ਾਹ ਦੀ ਦਿੱਲੀ ਰਿਹਾਇਸ਼ ਵਿਖੇ ਹੋਈ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਲਈ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਆਪਣੇ ਨਾਲ ਜੋੜਿਆ ਹੋਇਆ ਹੈ।

Check Also

ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਮੈਡੀਸਿਨ 2024 ਦਾ ਨੋਬਲ ਪੁਰਸਕਾਰ

ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ ਸਟਾਕਹੋਮ/ਬਿਊਰੋ ਨਿਊਜ਼ …