Breaking News
Home / ਭਾਰਤ / ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ ; ਟਿਕੈਤ

ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ ; ਟਿਕੈਤ

ਕਿਹਾ : ਕਿਸਾਨ ਅੰਦੋਲਨ ਸਿਰਫ ਮੁਲਤਵੀ ਹੋਇਆ
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਜਦੋਂ ਮੀਡੀਆ ਵਲੋਂ ਟਿਕੈਤ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਦੱਸਾਂਗੇ ਕਿ ਅਸੀਂ ਕੀ ਕਰਨਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਵਿਚ ਹੀ ਰਹੇਗਾ। ਜਦੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ ਹੈ।
ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਨਾ ਹੀ ਕਿਸਾਨ ਕਿਤੇ ਗਏ ਹਨ, ਨਾ ਹੀ ਸਰਕਾਰ ਕਿਤੇ ਗਈ ਹੈ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਲਈ 13 ਮਹੀਨੇ ਦੀ ਟ੍ਰੈਨਿੰਗ ਹੋਵੇਗੀ। ਟਿਕੈਤ ਹੋਰਾਂ ਇਹ ਵੀ ਦੱਸਿਆ ਕਿ 15 ਜਨਵਰੀ ਨੂੰ ਸਾਡੀ ਬੈਠਕ ਹੋ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਅਜੇ ਸਿਰਫ਼ ਮੁਲਤਵੀ ਹੋਇਆ ਹੈ ਅਤੇ ਜਿਹੜੇ ਕਿਸਾਨ ਗਏ ਹਨ ਉਹ 4 ਮਹੀਨੇ ਦੀ ਛੁੱਟੀ ’ਤੇ ਗਏ ਹਨ। ਟਿਕੈਤ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਦੇਸ਼ ਦਾ ਪ੍ਰਧਾਨ ਮੰਤਰੀ ਮੁਆਫੀ ਮੰਗੇ ਅਤੇ ਅਸੀਂ ਉਨ੍ਹਾਂ ਦੀ ਸਾਖ ਖਰਾਬ ਨਹੀਂ ਕਰਨਾ ਚਾਹੁੰਦੇ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …