14.4 C
Toronto
Sunday, September 14, 2025
spot_img
Homeਪੰਜਾਬਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਦੇਸ਼ ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਨਗਰ ਕੀਰਤਨ ’ਚ ਹੋਈਆਂ ਸ਼ਾਮਲ
ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਅੱਜ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੀ। ਸ਼ਹੀਦੀ ਜੋੜ ਮੇਲੇ ਦੇ ਅਖੀਰਲੇ ਦਿਨ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸੰਪੰਨ ਹੋਇਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਤਿੰਨ ਦਿਨ ਤੱਕ ਚੱਲੇ ਇਸ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ ਅਤੇ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਅਤੇ ਸੰਗਤਾਂ ਨੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

 

RELATED ARTICLES
POPULAR POSTS