Breaking News
Home / ਪੰਜਾਬ / ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਬਾਦਲ ਨੇ ਸਿੱਧੂ ਨੂੰ ਕਾਂਗਰਸ ਦੇ ਡੁੱਬਦੇ ਜਹਾਜ਼ ਦਾ ਦੱਸਿਆ ਕਪਤਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ ਦੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰਾਂ ਦੀ ਗਿਣਤੀ 93 ਹੋ ਗਈ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਉਸ ਮੌਕੇ ਬ੍ਰਹਮਪੁਰਾ ਨੇ ਕਿਹਾ ਸੀ ਕਿ ਸ਼ੋ੍ਰਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ ਅਤੇ ਇਸ ਪਾਰਟੀ ਵੱਲੋਂ ਹੀ ਲੜ ਕੇ ਮੈਂ ਕਈ ਚੋਣਾਂ ਜਿੱਤੀਆਂ। ਉਨ੍ਹਾਂ ਕਿਹਾ ਸੀ ਕਿ ਕੁੱਝ ਮਤਭੇਦਾਂ ਦੇ ਚਲਦਿਆਂ ਮੈਂ ਪਾਰਟੀ ਤੋਂ ਵੱਖ ਹੋ ਗਿਆ ਸੀ ਪ੍ਰੰਤੂ ਹੁਣ ਮੈਂ ਫਿਰ ਸ਼ੋ੍ਰਮਣੀ ਅਕਾਲੀ ਨਾਲ ਮਿਲ ਕੇ ਚੱਲਾਂਗਾ। ਉਧਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਇਸ ਸਮੇਂ ਡੁੱਬਦੇ ਜਹਾਜ਼ ਵਰਗੀ ਹੈ, ਕਾਂਗਰਸ ਪਾਰਟੀ ਦੇ ਵੱਡੇ-ਵੱਡੇ ਲੀਡਰ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਡੁੱਬ ਰਹੇ ਜਹਾਜ਼ ਦਾ ਕਪਤਾਨ ਨਵਜੋਤ ਸਿੰਘ ਸਿੱਧੂ ਹੈ, ਜੋ ਕਿਸੇ ਵੀ ਹਾਲਤ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਨਹੀਂ ਲਗਾ ਸਕਦਾ।

 

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …