ਅਮਿਤ ਸ਼ਾਹ ਨੂੰ ਅਸਤੀਫਾ ਭੇਜਦਿਆਂ ਨਵਜੋਤ ਸਿੱਧੂ ਨੇ ਕਿਹਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਜਿੱਤੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਮਗਰੋਂ ਹੁਣ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹੀ ਦਿੱਤੀ ਹੈ। ਨਵਜੋਤ ਕੌਰ ਨੇ ਦੱਸਿਆ ਕਿ ਸਿੱਧੂ ਨੇ ਆਪਣਾ ਅਸਤੀਫਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਭੇਜਿਆ ਹੈ। ਹਾਲਾਂਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਇਸ ਸਬੰਧੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਮਗਰੋਂ ਖਬਰਾਂ ਸਨ ਕਿ ਸਿੱਧੂ ਜੋੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਮਗਰੋਂ ਨਵਜੋਤ ਸਿੱਧੂ ਦੀਆਂ ਕਈ ਵਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਬੈਠਕਾਂ ਵੀ ਹੋਈਆਂ। ਇਨ੍ਹਾਂ ਬੈਠਕਾਂ ਦਾ ਕੋਈ ਸਿੱਟਾ ਨਾ ਨਿਕਲਿਆ। ਫਿਰ ਨਵਜੋਤ ਸਿੰਘ ਸਿੱਧੂ ਨੇ ਬੈਂਸ ਭਰਾਵਾਂ ਨਾਲ ਮਿਲ ਕੇ ਆਵਾਜ਼-ਏ-ਪੰਜਾਬ ਫਰੰਟ ਬਣਾਇਆ। ਅੱਜ ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਇਸ ਅਸਤੀਫੇ ਨੂੰ ਟਵਿੱਟਰ ‘ਤੇ ਵੀ ਪੋਸਟ ਕਰਦਿਆਂ ਸਿੱਧੂ ਨੇ ਲਿਖਿਆ ਕਿ ਮੇਰੇ ਲਈ ਪਾਰਟੀ ਨਹੀਂ ਪੰਜਾਬ ਪਹਿਲਾਂ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਜਿੱਤੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …