Breaking News
Home / ਪੰਜਾਬ / ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ

ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ

ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ’ਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਕਾਦੀਆਂ ਹਲਕੇ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਤੋਂ ਇਲਾਵਾ ਸਾਬਕਾ ਕ੍ਰਿਕਟ ਖਿਡਾਰੀ ਦਿਨੇਸ਼ ਮੋਂਗੀਆ, ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਅਤੇ ਸਾਬਕਾ ਅਕਾਲੀ ਵਿਧਾਇਕ ਗੁਰਤੇਜ ਸਿੰਘ ਘੁਡਿਆਣਾ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ’ਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਦਾ ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸਵਾਗਤ ਕੀਤਾ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫਤਿਹਜੰਗ ਬਾਜਵਾ ਦੇ ਹੱਕ ਵਿਚ ਇਕ ਚੋਣ ਰੈਲੀ ਕੀਤੀ ਸੀ, ਜਿਸ ’ਚ ਉਨ੍ਹਾਂ ਨੇ ਫਤਿਹਜੰਗ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ। ਫਤਿਹਜੰਗ ਬਾਜਵਾ ਦਾ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਨਾਲ ਕਾਦੀਆਂ ਸੀਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਚਲਦਿਆਂ ਫਤਿਹਜੰਗ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਉਹ ਕਾਦੀਆਂ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ। ਜੇਕਰ ਭਾਜਪਾ ਫਤਿਹਜੰਗ ਨੂੰ ਕਾਦੀਆਂ ਤੋਂ ਟਿਕਟ ਦਿੰਦੀ ਹੈ ਤਾਂ ਉਹ ਆਪਣੇ ਭਰਾ ਪ੍ਰਤਾਪ ਸਿੰਘ ਬਾਜਵਾ ਨੂੰ ਤਕੜੀ ਚੁਣੌਤੀ ਦੇਣਗੇ ਕਿਉਂਕਿ ਫਤਿਹਜੰਗ ਬਾਜਵਾ ਦੋ ਵਾਰ ਕਾਦੀਆਂ ਤੋਂ ਵਿਧਾਇਕ ਰਹਿ ਚੁੱਕੇ ਹਨ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …