Breaking News
Home / ਪੰਜਾਬ / ਚੰਨੀ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਚੰਨੀ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਅਗਲੀ ਮੀਟਿੰਗ ਹੁਣ 4 ਜਨਵਰੀ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਰਮਿਆਨ ਅੱਜ ਫਿਰ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਮੰਗੇ ਮੰਨੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਆਪਣੇ ਰੇਲ ਰੋਕੂ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਅੱਜ਼ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ। ਰੇਲ ਰੋਕੋ ਅੰਦੋਲਨ ਕਾਰਨ ਉਤਰ-ਭਾਰਤ ਦੀ ਰੇਲਵੇ ਆਵਾਜਾਈ ਬਹੁਤ ਪ੍ਰਭਾਵਿਤ ਹੋ ਗਈ ਸੀ ਪ੍ਰੰਤੂ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਰੇਲ ਰੋਕੋ ਅੰਦੋਲਨ ਨੂੰ 4 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਵਰਣ ਸਿੰਘ ਪੰਧੇਰ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਮੰਨ ਲਿਆ ਗਿਆ ਹੈ, ਜਿਸ ਵਿਚ ਬਾਸਮਤੀ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਕਰਨਾ, 5 ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨਾ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਆਦਿ ਸ਼ਾਮਲ ਹੈ। ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੇ ਲਈ ਸਰਕਾਰ ਕੋਲ 4 ਜਨਵਰੀ ਤੱਕ ਦਾ ਸਮਾਂ ਹੈ। ਜੇਕਰ ਫਿਰ ਵੀ ਸਰਕਾਰ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਤਾਂ ਫਿਰ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …