ਮੋਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੀ ਅੱਜ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਸ ਸੂਚੀ ਵਿਚ 15 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਐਲਾਨਾਂ ਗਏ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ, ਜਿਸ ਦੇ ਚਲਦਿਆਂ ਮੋਹਾਲੀ ਵਿਧਾਨ ਸਭਾ ਹਲਕਾ ਤੋਂ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕੁਲਵੰਤ ਸਿੰਘ ਲੰਘੇ ਕੱਲ੍ਹ ਹੀ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਸ਼ਹਿਰੀ ਤੋਂ ਰਣਬੀਰ ਸਿੰਘ ਭੁੱਲਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਡਾ. ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਦੇ ਖਿਲਾਫ਼ ਚੋਣ ਮੈਦਾਨ ਵਿਚ ਉਤਾਰਿਆ ਹੈ। ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਆਦਮਪੁਰ ਤੋਂ ਜੀਤ ਸਿੰਘ ਭੱਟੀ, ਬਸੀ ਪਠਾਣਾਂ ਤੋਂ ਰੁਪਿੰਦਰ ਸਿੰਘ ਹੈਪੀ ਅਤੇ ਵਿਧਾਨ ਸਭਾ ਹਲਕਾ ਨਾਭਾ ਤੋਂ ਗੁਰਦੇਵ ਸਿੰਘ ‘ਦੇਵ ਮਾਨ’ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …