ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਦੇ ਨਵੇਂ ਓਮੀਕਰੋਨ ਵੈਰੀਐਂਟ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਵਿਚ ਗਰੇਡਡ ਰਿਸਪੌਂਸ ਐਕਸ਼ਨ ਪਲਾਨ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ ਵਿਚ ਯੈਲੋ ਅਲਰਟ ਲਾਗੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ’ਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਦਿੱਲੀ ਮੈਟਰੋ, ਰੇਸਤਰਾਂ ਅਤੇ ਬਾਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਸਿਨੇਮਾ ਹਾਲ, ਜਿਮ, ਮਲਟੀਪਲੈਕਸ, ਆਡੀਟੋਰੀਅਮ ਅਤੇ ਸਪੋਰਟਸ ਕੰਪਲੈਕਸ ਤੁਰੰਤ ਪ੍ਰਭਾਵ ਨਾਲ ਬੰਦ ਰਹਿਣਗੇ।
ਕੇਜਰੀਵਾਲ ਨੇ ਕਿਹਾ ਪਿਛਲੇ ਦੋ-ਤਿੰਨ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਲਈ ਯੈਲੋ ਅਲਰਟ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਕੁਝ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਓਮੀਕਰੋਨ ਦੇ ਜ਼ਿਆਦਾਤਰ ਮਾਮਲੇ ਘਰਾਂ ’ਚ ਰਹਿ ਕੇ ਹੀ ਠੀਕ ਹੋ ਰਹੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …