19.4 C
Toronto
Saturday, August 15, 2026
spot_img
Homeਪੰਜਾਬਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਕਰਨਗੇ ਸੰਬੋਧਨ

ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਕਰਨਗੇ ਸੰਬੋਧਨ

ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਕਰਨਗੇ ਸੰਬੋਧਨਅਸ਼ਵਨੀ ਸ਼ਰਮਾ ਨੇ ਕਿਹਾ, ਪੰਜਾਬ ਚੋਣਾਂ ਵਿਚ ਭਾਜਪਾ ਦੀ ਹੋਵੇਗੀ ਜਿੱਤ
ਜਲੰਧਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਖੇ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਅੱਜ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਜਲੰਧਰ ਵਿਚ ਮੀਟਿੰਗ ਵੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਸ ਵਾਰ ਭਾਜਪਾ ਦੀ ਜਿੱਤ ਹੋਵੇਗੀ ਅਤੇ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਬਿਕਰਮ ਮਜੀਠੀਆ ਬਾਰੇ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਉਨ੍ਹਾਂ ਨੂੰ ਯਕੀਨ ਹੈ ਕਿ ਇਸ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।
ਧਿਆਨ ਰਹੇ ਕਿ ਭਾਜਪਾ ਇਸ ਵਾਰ ਪੰਜਾਬ ਵਿਚ ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਬਣਾਈ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ‘ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ)’ ਨਾਮ ਦੀ ਪਾਰਟੀ ਬਣਾਈ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਵਿਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਵੀ ਕੀਤੀ ਸੀ।

RELATED ARTICLES
POPULAR POSTS