ਅੰਮਿ੍ਰਤਸਰ ਦੇ ਕਾਂਸਟੇਬਲ ਨੇ ਵੀ ਕਿਹਾ, ਸਿੱਧੂ ਮੈਨੂੰ ਦਬਕਾ ਕੇ ਦਿਖਾਉਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੁਲਿਸ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ’ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ 1700 ਪੁਲਿਸ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਗੁਆ ਕੇ ਪੰਜਾਬ ਨੂੰ ਕਾਲੇ ਦੌਰ ਵਿਚੋਂ ਬਾਹਰ ਕੱਢਿਆ। ਕੈਪਟਨ ਨੇ ਕਿਹਾ ਕਿ ਹੁਣ ਪੰਜਾਬ ਕਾਂਗਰਸ ਦੇ ਨੇਤਾ ਅਤੇ ਖਾਸਕਰ ਪ੍ਰਧਾਨ ਨਵਜੋਤ ਸਿੱਧੂ ਪੁਲਿਸ ਮੁਲਾਜ਼ਮਾਂ ਦਾ ਮਜ਼ਾਕ ਉਡਾ ਰਹੇ ਹਨ ਅਤੇ ਉਨ੍ਹਾਂ ਨੂੰ ਅਪਮਾਨਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਅਤੇ ਜਲੰਧਰ ਪੁਲਿਸ ਦੇ ਸਬ ਇੰਸਪੈਕਟਰ ਤੋਂ ਬਾਅਦ ਹੁਣ ਅੰਮਿ੍ਰਤਸਰ ਦੇ ਕਾਂਸਟੇਬਲ ਸੰਦੀਪ ਸਿੰਘ ਨੇ ਸਿੱਧੂ ਦੀਆਂ ਟਿੱਪਣੀਆਂ ਦਾ ਸਖਤ ਵਿਰੋਧ ਕੀਤਾ ਹੈ। ਕਾਂਸਟੇਬਲ ਸੰਦੀਪ ਸਿੰਘ ਨੇ ਸਿੱਧੂ ਨੂੰ ਚੈਲੰਜ ਕੀਤਾ ਕਿ ਉਹ ਉਨ੍ਹਾਂ ਨੂੰ ਦਬਕਾ ਮਾਰ ਕੇ ਦਿਖਾਉਣ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਸਿੱਧੂ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ ਅਤੇ ਸਿੱਧੂ ਨੂੰ ਮੁਆਫੀ ਮੰਗਣ ਲਈ ਵੀ ਕਿਹਾ ਹੈ।
ਧਿਆਨ ਰਹੇ ਕਿ ਨਵਜੋਤ ਸਿੱਧੂ ਨੇ ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਬਾਰੇ ਕਿਹਾ ਸੀ ਕਿ ਉਹ ਇਕ ਖੰਗੂਰਾ ਮਾਰੇ ਤਾਂ ਥਾਣੇਦਾਰ ਪੈਂਟ ਗਿੱਲੀ ਕਰ ਦੇਵੇਗਾ। ਸਿੱਧੂ ਨੇ ਇਹੀ ਗੱਲ ਬਟਾਲਾ ਵਿਖੇ ਅਸ਼ਵਨੀ ਸ਼ੇਖੜੀ ਦੇ ਬਾਰੇ ਵਿਚ ਕਹੀ ਹੈ। ਹਾਲਾਂਕਿ ਸਿੱਧੂ ਇਸ ’ਤੇ ਸਫਾਈ ਦੇ ਰਹੇ ਹਨ ਕਿ ਉਨ੍ਹਾਂ ਦੀ ਗੱਲ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …