1.8 C
Toronto
Saturday, November 15, 2025
spot_img
Homeਭਾਰਤਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਗਠਜੋੜ ਦੋ-ਤਿੰਨ ਦਿਨਾਂ ’ਚ ਲਵੇਗਾ...

ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਗਠਜੋੜ ਦੋ-ਤਿੰਨ ਦਿਨਾਂ ’ਚ ਲਵੇਗਾ ਫੈਸਲਾ

ਸੋਮ ਪ੍ਰਕਾਸ਼ ਨੇ ਕਿਹਾ – ਜਿੱਤਣ ਵਾਲੇ ਉਮੀਦਵਾਰਾਂ ਨੂੰ ਮਿਲੇਗੀ ਟਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ‘ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ)’ ਨਾਲ ਗਠਜੋੜ ਕੀਤਾ ਹੈ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਕਿਹਾ ਕਿ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ ਅਤੇ ਗਠਜੋੜ ਤਹਿਤ ਸੀਟਾਂ ਦੀ ਵੰਡ ’ਤੇ ਫੈਸਲਾ ਇਕ-ਦੋ ਦਿਨਾਂ ਵਿਚ ਹੋ ਜਾਵੇਗਾ। ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਵਿਕਾਸ ਦੇ ਮੁੱਦੇ ’ਤੇ ਚੋਣ ਲੜੇਗੀ ਅਤੇ ਜਿੱਤ ਕੇ ਸਰਕਾਰ ਵੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਤਿੰਨੋ ਪਾਰਟੀਆਂ ਇਕਜੁੱਟ ਹੋ ਕੇ ਚੋਣ ਲੜਨਗੀਆਂ ਅਤੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਇਕ ਛੇ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਪੰਜਾਬ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਫੈਸਲਾ ਲਵੇਗੀ। ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਜੋ ਇਕ ਚੰਗਾ ਸੰਕੇਤ ਹੈ।

RELATED ARTICLES
POPULAR POSTS