ਦਿੱਲੀ ਵਿਚ ਅੰਤਰਰਾਸ਼ਟਰੀ ਉਡਾਣਾਂ ਦੇ ਆਉਣ ਨਾਲ ਮਾਮਲੇ ਵਧੇ : ਸਤੇਂਦਰ ਜੈਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਓਮੀਕਰੋਨ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵਧ ਕੇ 800 ਤੋਂ ਪਾਰ ਹੋ ਚੁੱਕੀ ਹੈ। ਦਿੱਲੀ ਵਿਚ ਵੀ ਓਮੀਕਰੋਨ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 250 ਦੇ ਕਰੀਬ ਪਹੁੰਚ ਚੁੱਕੀ ਹੈ। ਇਸੇ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਅੰਤਰਰਾਸ਼ਟਰੀ ਉਡਾਣਾਂ ਦੇ ਆਉਣ ਨਾਲ ਦਿੱਲੀ ’ਚ ਓਮੀਕਰੋਨ ਦੇ ਮਾਮਲੇ ਵਧੇ ਹਨ। ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਤੱਕ ਕਿਸੇ ਵੀ ਓਮੀਕਰੋਨ ਤੋਂ ਪੀੜਤ ਵਿਅਕਤੀ ਨੂੰ ਆਕਸੀਜਨ ਦੀ ਲੋੜ ਨਹੀਂ ਪਈ ਹੈ।
ਦਿੱਲੀ ਵਿਚ ਕੋਵਿਡ ਦੇ ਮਾਮਲਿਆਂ ਵਿਚ ਵਾਧੇ ਕਾਰਨ 50 ਫੀਸਦੀ ਸਮਰੱਥਾ ਨਾਲ ਜਨਤਕ ਟਰਾਂਸਪੋਰਟ ਚਲਾਉਣ ਦੇ ਫੈਸਲੇ ਤੋਂ ਬਾਅਦ ਮੈਟਰੋ ਸਟੇਸ਼ਨਾਂ ਦੇ ਬਾਹਰ ਭਾਰੀ ਭੀੜ ਦੇਖੀ ਗਈ। ਧਿਆਨ ਰਹੇ ਕਿ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਮੈਟਰੋ ਅਤੇ ਬੱਸਾਂ ਮੁਸਾਫਰਾਂ ਦੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਦਿੱਲੀ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤਰੀ ਕਰਫਿਊ ਲਾਗੂ ਕੀਤਾ ਗਿਆ ਹੈ। ਇਸੇ ਦੌਰਾਨ ਦਿੱਲੀ ਵਿਚ ਸਕੂਲ, ਕਾਲਜ, ਸਿਨੇਮਾ ਤੇ ਜਿਮ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …