1.7 C
Toronto
Wednesday, January 7, 2026
spot_img
Homeਪੰਜਾਬਲਾਲੀ ਮਜੀਠੀਆ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਲਾਲੀ ਮਜੀਠੀਆ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਕਾਂਗਰਸੀ ਆਗੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਮਾਝਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਲਾਲੀ ਮਜੀਠੀਆ ਨੇ ਪਨਗਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ। ਲਾਲੀ ਮਜੀਠੀਆ ਨੇ ਅਸਤੀਫ਼ੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕੁੱਝ ਨਿੱਜੀ ਕਾਰਨਾਂ ਦੇ ਚਲਦਿਆਂ ਅਹੁਦਾ ਛੱਡ ਰਹੇ ਹਨ। ਹਾਲਾਂਕਿ ਚਰਚਾ ਇਹ ਵੀ ਹੈ ਕਾਂਗਰਸ ’ਚ ਚੱਲ ਰਹੇ ਸੱਤਾ ਦੇ ਸੰਘਰਸ਼ ਨੂੰ ਦੇਖਦੇ ਹੋਏ ਲਾਲੀ ਮਜੀਠੀਆ ਨੇ ਇਹ ਕਦਮ ਚੁੱਕਿਆ ਹੈ ਅਤੇ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਗੱਲਬਾਤ ਦੌਰਾਨ ਉਨ੍ਹਾਂ ਨੇ ਭਾਜਪਾ ’ਚ ਸ਼ਾਮਲ ਹੋਣ ਅਤੇ ਚੋਣ ਲੜਨ ਸਬੰਧੀ ਫ਼ਿਲਹਾਲ ਕੁੱਝ ਨਹੀਂ ਕਿਹਾ ਪ੍ਰੰਤੂ ਉਨ੍ਰਾਂ ਕਿਹਾ ਕਿ ਉਹ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ, ਜਿਸ ਦੇ ਚਲਦਿਆਂ ਉਨ੍ਹਾਂ ਅਸਤੀਫ਼ਾ ਦਿੱਤਾ ਹੈ। ਲਾਲੀ ਮਜੀਠੀਆ ਨੂੰ ਮਾਝੇ ਦਾ ਦਿੱਗਜ਼ ਕਾਂਗਰਸੀ ਆਗੂ ਮੰਨਿਆ ਜਾਂਦਾ ਹੈ, ਉਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਹਾਲਾਂਕਿ ਮਾਝਾ ਇਲਾਕੇ ’ਚ ਇਸ ਵਕਤ ਕਾਂਗਰਸ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਦੀ ਤਿਕੜੀ ਦਾ ਦਬਦਬਾ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਕਾਂਗਰਸ ਦੀ ਹਾਲਤ ਦਿਨੋਂ ਦਿਨ ਚੁਣੌਤੀਪੂਰਨ ਹੁੰਦੀ ਜਾ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਤਿੰਨ ਮੌਜੂਦਾ ਵਿਧਾਇਕ ਕਾਂਗਰਸ ਪਾਰਟੀ ਅਲਵਿਦਾ ਕਹਿ ਚੁੱਕੇ ਹਨ। ਜਿਨ੍ਹਾਂ ਵਿਚ ਰਾਣਾ ਗੁਰਮੀਤ ਸਿੰਘ ਸੋਢੀ, ਫਤਿਹਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਵੀ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।

 

RELATED ARTICLES
POPULAR POSTS