28.6 C
Toronto
Thursday, June 11, 2026
spot_img
Homeਪੰਜਾਬਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦ

ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦ

‘ਆਪ’ ਦੇ ਨਵੇਂ ਬਣੇ ਕੌਂਸਲਰਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ’ਚ ਜਿੱਤ ਦਿਵਾ ਕੇ ਕਮਾਲ ਕਰ ਦਿੱਤੀ ਹੈ ਅਤੇ ਉਨ੍ਹਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਜਿੱਤਣ ਦੀ ਖੁਸ਼ੀ ਵਿਚ ਅੱਜ ਉਹ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਕਰਕੇ ਵੋਟ ਪਾਈ ਹੈ ਅਤੇ ਉਹ ਉਨ੍ਹਾਂ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਦਿੱਲੀ ਦੇ ਕੰਮ ਦੇਖ ਕੇ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਈ ਹੈ ਅਤੇ ਉਹ ਹੁਣ ਚੰਡੀਗੜ੍ਹ ਨੂੰ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ ਬਣਾਉਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਇੰਨਾ ਕੰਮ ਕਰੇਗੀ, ਜਿਸ ਨੂੰ ਦੇਖ ਕੇ ਹੋਰ ਇਲਾਕਿਆਂ ਦੇ ਲੋਕ ਵੀ ਸਾਨੂੰ ਵੋਟ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਅਕਸਰ ਹੀ ਰਾਜਨੀਤੀ ਕੀਤੀ ਜਾਂਦੀ ਅਤੇ ਦੂਜੀ ਪਾਰਟੀਆਂ ਦੇ ਵਿਅਕਤੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਪ੍ਰੰਤੂ ਹੁਣ ਅਜਿਹਾ ਕੁੱਝ ਵੀ ਨਹੀਂ ਹੋਵੇਗਾ ਕਿਉਂਕਿ ਸਾਡੇ ਸਾਰੇ ਆਪਣੇ ਹਨ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੋ ਗਏ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਸਹੁੰ ਚੁਕਾਈ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਉਹ ਚੰਡੀਗੜ੍ਹ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਵੇਂ ਦਿੱਲੀ ’ਚ ਵਧੀਆ ਸਰਕਾਰ ਚੱਲ ਰਹੀ ਹੈ, ਉਸੇ ਤਰ੍ਹਾਂ ਹੁਣ ਚੰਡੀਗੜ੍ਹ ਵਿਚ ਵਧੀਆ ਸਰਕਾਰ ਦਿੱਤੀ ਜਾਵੇਗੀ।

 

RELATED ARTICLES
POPULAR POSTS