14.1 C
Toronto
Thursday, May 21, 2026
spot_img
HomeUncategorizedਰਾਜੇਵਾਲ ਸਣੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਫਖਰ-ਏ-ਪੰਜਾਬ’ ਸਨਮਾਨ

ਰਾਜੇਵਾਲ ਸਣੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਫਖਰ-ਏ-ਪੰਜਾਬ’ ਸਨਮਾਨ

ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਦਿੱਤਾ ਸੱਦਾ
ਸਮਰਾਲਾ/ਬਿਊਰੋ ਨਿਊਜ਼
ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਮਰਾਲਾ ਦੀ ਦਾਣਾ ਮੰਡੀ ਵਿਚ ਇਕੱਠ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਣੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫਖਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਵਰਕਰ ਅਤੇ ਆੜ੍ਹਤੀ ਯੂਨੀਅਨਾਂ ਦੇ ਅਹੁਦੇਦਾਰ ਪਹੁੰਚੇ। ਕਿਸਾਨ ਆਗੂਆਂ ਨੇ ਮੋਰਚੇ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਗਏ ਵੱਡੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਲੜਾਈ ਲੋਕਾਂ ਦੀ ਇਕਮੁੱਠਤਾ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਸੀ। ਕਿਸਾਨ ਆਗੂਆਂ ਨੇ ਇਸ ਮੌਕੇ ਰਾਜੇਵਾਲ ਨੂੰ ਆਪਣਾ ਪ੍ਰਮੁੱਖ ਆਗੂ ਐਲਾਨਦੇ ਹੋਏ ਨਵਾਂ ਸੁਨਹਿਰਾ ਪੰਜਾਬ ਸਿਰਜਣ ਲਈ ਸੂਬਾ ਵਾਸੀਆਂ ਤੋਂ ਸਹਿਯੋਗ ਮੰਗਿਆ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਹਾਲੇ ਲੜਾਈ ਬਹੁਤ ਲੰਬੀ ਹੈ। ਇਸ ਲਈ ਲੋਕਾਂ ਦਾ ਏਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਤਾਕਤ ਨੂੰ ਮਜ਼ਬੂਤ ਕਰਨ ਲਈ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਸ ਸਨਮਾਨ ਸਮਾਰੋਹ ਵਿਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਕੁਲਦੀਪ ਸਿੰਘ ਵਜੀਦਪੁਰ, ਡਾਕਟਰ ਕੁਲਵੰਤ ਸਿੰਘ ਸੰਧੂ ਅਤੇ ਰੁਲਦੂ ਸਿੰਘ ਮਾਨਸਾ ਵੀ ਹਾਜ਼ਰ ਸਨ।

RELATED ARTICLES
POPULAR POSTS