ਸਰਕਾਰ ਖਿਲਾਫ ਕਾਂਗਰਸੀ ਵਿਧਾਇਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਆਖਰੀ ਦਿਨ ਹੰਗਾਮੇ ਦੌਰਾਨ ਹੀ ਸਰਕਾਰ ਨੇ 10 ਮਿੰਟਾਂ ਵਿੱਚ 12 ਬਿੱਲ ਪਾਸ ਕਰਵਾ ਲਏ। ਹਾਲਾਂਕਿ ਇਸ ਦੌਰਾਨ ਵੀ ਕਾਂਗਰਸੀ ਵਿਧਾਇਕਾਂ ਦਾ ਹੰਗਾਮਾ ਲਗਾਤਾਰ ਜਾਰੀ ਰਿਹਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਹੀ ਕਾਂਗਰਸੀ ਵਿਧਾਇਕ ਸਦਨ ਦੀ ਵੈੱਲ ਵਿੱਚ ਆ ਕੇ ਖੜ੍ਹੇ ਹੋ ਗਏ।
ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਦੋ ਸੁਰੱਖਿਆ ਕਰਮੀਆਂ ਨੂੰ ਸਪੀਕਰ ਦੀ ਕੁਰਸੀ ਨੇੜੇ ਹੀ ਖੜ੍ਹਾ ਕਰ ਦਿੱਤਾ ਗਿਆ ਤਾਂ ਕਿ ਕੋਈ ਵੀ ਕਾਗਜ਼ ਸਪੀਕਰ ਨੂੰ ਨਾਲ ਲੱਗੇ। ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕਾਂ ਨੇ ਸਪੀਕਰ ‘ਤੇ ਸਰਕਾਰ ਦਾ ਪੱਖ ਲੈਣ ਦਾ ਦੋਸ਼ ਲਾਇਆ। ਜ਼ਿਕਰਯੋਗ ਹੈ ਕਿ ਪਿਛਲੀਆਂ ਦੋ ਰਾਤਾਂ ਤੋਂ ਦੋ ਦਰਜਨ ਦੇ ਕਰੀਬ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਅੰਦਰ ਹੀ ਧਰਨਾ ਮਾਰਿਆ ਹੋਇਆ ਸੀ।
Check Also
ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਬਿਆਨ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਕਾਂਗਰਸੀ ਆਗੂਆਂ ਵੱਲੋਂ ਮੋਹਾਲੀ ਥਾਣੇ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ ਮੋਹਾਲੀ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …