ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤੇ ਸੰਕੇਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਯੂਪੀ, ਗੋਆ, ਉਤਰਾਖੰਡ ਅਤੇ ਮਨੀਪੁਰ ਵਿਚ ਆਉਂਦੇ ਦੋ ਮਹੀਨਿਆਂ ਤੱਕ ਵਿਧਾਨ ਸਭਾ ਹੋਣੀਆਂ ਹਨ। ਜਿਸ ਨੂੰ ਲੈ ਕੇ ਖਦਸ਼ੇ ਜ਼ਾਹਰ ਕੀਤੇ ਜਾ ਰਹੇ ਸਨ ਕਿ ਇਹ ਚੋਣਾਂ ਕੁਝ ਸਮੇਂ ਲਈ ਮੁਲਤਵੀ ਹੋ ਸਕਦੀਆਂ ਹਨ। ਇਸ ਦੇ ਚੱਲਦਿਆਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਉਤਰ ਪ੍ਰਦੇਸ਼ ਦਾ ਤਿੰਨ ਦਿਨ ਦੌਰਾ ਕੀਤਾ ਹੈ। ਇਸੇ ਦੌਰਾਨ ਚੋਣ ਕਮਿਸ਼ਨਰ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਚੋਣਾਂ ਮੁਲਤਵੀ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
ਸੁਸ਼ੀਲ ਚੰਦਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਉਨ੍ਹਾਂ ਤੋਂ ਸਮੇਂ ਸਿਰ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗਾਂ ਅਤੇ ਅਪਾਹਜ਼ਾਂ ਨੂੰ ਘਰੋਂ ਹੀ ਵੋਟ ਪਾਉਣ ਦੀ ਸੁਵਿਧਾ ਦਿੱਤੀ ਜਾਵੇਗੀ। ਚੋਣ ਕਮਿਸ਼ਨਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਵੱਡੀ ਗਿਣਤੀ ‘ਚ ਨਵੇਂ ਵੋਟਰ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਰਾਂ ਦੀ ਗਿਣਤੀ ਵਧਣ ਅਤੇ ਮੌਜੂਦਾ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਵੱਧ ਪੋਲਿੰਗ ਬੂਥ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭੀੜ ਨਾ ਹੋਵੇ। ਚੋਣ ਕਮਿਸ਼ਨ ਦੀਆਂ ਇਹ ਗੱਲਾਂ ਸੰਕੇਤ ਦਿੰਦੀਆਂ ਹਨ ਕਿ ਪੰਜ ਰਾਜਾਂ ਵਿਚ ਚੋਣਾਂ ਮੁਲਤਵੀ ਨਹੀਂ ਹੋਣਗੀਆਂ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …