Breaking News
Home / ਦੁਨੀਆ / ਅਮਰੀਕਾ ਦੇ ਡੈਨਵਰ ‘ਚ ਗੋਲੀਬਾਰੀ, ਹਮਲਾਵਰ ਸਮੇਤ ਪੰਜ ਦੀ ਮੌਤ

ਅਮਰੀਕਾ ਦੇ ਡੈਨਵਰ ‘ਚ ਗੋਲੀਬਾਰੀ, ਹਮਲਾਵਰ ਸਮੇਤ ਪੰਜ ਦੀ ਮੌਤ

ਡੈਨਵਰ/ਬਿਊਰੋ ਨਿਊਜ਼ : ਅਮਰੀਕਾ ਦੇ ਡੈਨਵਰ ‘ਚ ਇੱਕ ਬੰਦੂਕਧਾਰੀ ਨੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਇੱਕ ਅਧਿਕਾਰੀ ਨੂੰ ਜ਼ਖਮੀ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੇਕਵੁੱਡ ਪੁਲੀਸ ਨੇ ਦੱਸਿਆ ਕਿ ਮੁਕਾਬਲੇ ‘ਚ ਹਮਲਾਵਰ ਵੀ ਮਾਰਿਆ ਗਿਆ ਹੈ। ਖ਼ਬਰਾਂ ‘ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਤੇ ਸ਼ੱਕੀ ਵਿਚਾਲੇ ਗੋਲੀਬਾਰੀ ਹੋਈ। ਡੈਨਵਰ ਪੁਲੀਸ ਮੁਖੀ ਪੌਲ ਪਾਜ਼ੇਨ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਮੱਧ ਡੈਨਵਰ ‘ਚ ਸ਼ਾਮ ਪੰਜ ਵਜੇ ਗੋਲੀਬਾਰੀ ਸ਼ੁਰੂ ਹੋਈ ਜਿੱਥੇ ਦੋ ਮਹਿਲਾਵਾਂ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪਾਜ਼ੇਨ ਨੇ ਕਿਹਾ ਕਿ ਥੋੜੀ ਦੇਰ ਬਾਅਦ ਕੁਝ ਦੂਰੀ ‘ਤੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲੀਸ ਅਧਿਕਾਰੀਆਂ ਤੇ ਸ਼ੱਕੀ ਵਿਚਾਲੇ ਮੁਕਾਬਲਾ ਹੋਇਆ ਪਰ ਹਮਲਾਵਰ ਲੇਕਵੁੱਡ ਸ਼ਹਿਰ ਭੱਜ ਗਿਆ। ਪੁਲੀਸ ਵਿਭਾਗ ਦੇ ਬੁਲਾਰੇ ਜੌਹਨ ਰੋਮੇਰੋ ਨੇ ਕਿਹਾ ਕਿ ਸ਼ਾਮ ਛੇ ਵਜੇ ਦੇ ਕਰੀਬ ਲੇਕਵੁੱਡ ਪੁਲੀਸ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਜਿੱਥੇ ਇੱਕ ਵਿਅਕਤੀ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਲੇਕਵੁੱਡ ਪੁਲੀਸ ਨਾਲ ਮੁਕਾਬਲੇ ‘ਚ ਹਮਲਾਵਰ ਵੀ ਹਲਾਕ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਗੋਲੀ ਵੱਜਣ ਕਾਰਨ ਜ਼ਖ਼ਮੀ ਹੋਏ ਪੁਲੀਸ ਅਫਸਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …