ਅਸ਼ਵਨੀ ਸ਼ਰਮਾ ਨੇ ਕਿਹਾ, ਪੰਜਾਬ ਚੋਣਾਂ ਵਿਚ ਭਾਜਪਾ ਦੀ ਹੋਵੇਗੀ ਜਿੱਤ
ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਖੇ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਅੱਜ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਜਲੰਧਰ ਵਿਚ ਮੀਟਿੰਗ ਵੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਸ ਵਾਰ ਭਾਜਪਾ ਦੀ ਜਿੱਤ ਹੋਵੇਗੀ ਅਤੇ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਬਿਕਰਮ ਮਜੀਠੀਆ ਬਾਰੇ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਉਨ੍ਹਾਂ ਨੂੰ ਯਕੀਨ ਹੈ ਕਿ ਇਸ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।
ਧਿਆਨ ਰਹੇ ਕਿ ਭਾਜਪਾ ਇਸ ਵਾਰ ਪੰਜਾਬ ਵਿਚ ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਬਣਾਈ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ‘ਸ਼੍ਰੋਮਣੀ ਅਕਾਲੀ ਦਲ (ਸੰਯੁਕਤ)’ ਨਾਮ ਦੀ ਪਾਰਟੀ ਬਣਾਈ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਵਿਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਵੀ ਕੀਤੀ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …