‘ਬੀਜੇਪੀ ‘ਚ ਆਓ ਤੇ ਜੈਡ ਸਕਿਓਰਿਟੀ ਪਾਓ’ ਦੀ ਛਿੜੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਈ ਸਿਆਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਅਤੇ ਕਈਆਂ ਦੇ ਭਾਜਪਾ ਵਿਚ ਜਾਣ ਦੇ ਚਰਚੇ ਵੀ ਚੱਲ ਰਹੇ ਹਨ। ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਗਏ ਮਨਜਿੰਦਰ ਸਿੰਘ ਸਿਰਸਾ ਨੂੰ ਕੇਂਦਰ ਸਰਕਾਰ ਨੇ ਜੈਡ ਸਕਿਓਰਿਟੀ ਦੇ ਦਿੱਤੀ ਹੈ। ਇਹ ਸੁਰੱਖਿਆ ਪੰਜਾਬ ਅਤੇ ਦਿੱਲੀ ਵਿਚ ਹੀ ਮਿਲੇਗੀ। ਇਸ ਦੇ ਚੱਲਦਿਆਂ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ ਕਿ ‘ਬੀਜੇਪੀ ‘ਚ ਆਓ ਤੇ ਜੈਡ ਸਕਿਓਰਿਟੀ ਪਾਓ’। ਚਰਚਾ ਚੱਲ ਰਹੀ ਹੈ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਨ ਸਭਾ ਦੀ ਟਿਕਟ ਮਿਲਣ ਬਾਰੇ ਤਾਂ ਬਾਅਦ ਵਿਚ ਪਤਾ ਲੱਗੇਗਾ, ਪਰ ਸੁਰੱਖਿਆ ਮਿਲਣੀ ਪੱਕੀ ਹੈ। ਧਿਆਨ ਰਹੇ ਕਿ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ ਅਤੇ ਲੱਗਦਾ ਹੈ ਕਿ ਉਨ੍ਹਾਂ ਨੂੰ ਵੀ ਸਕਿਓਰਿਟੀ ਮਿਲ ਜਾਵੇਗੀ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਰਹੇ ਮਨਜਿੰਦਰ ਸਿੰਘ ਸਿਰਸਾ ਕੋਲ ਪਹਿਲਾਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਸੀ, ਜਿਸ ਵਿਚ ਕੇਂਦਰੀ ਬਲਾਂ ਦੇ 8 ਜਵਾਨਾਂ ਦੇ ਨਾਲ-ਨਾਲ ਦਿੱਲੀ ਪੁਲਿਸ ਦੀ ਸੁਰੱਖਿਆ ਵੀ ਸੀ। ਹਾਲਾਂਕਿ ਹੁਣ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਮਨਜਿੰਦਰ ਸਿਰਸਾ ਨੂੰ ਸੀਆਰਪੀਐਫ ਦੇ 18 ਜਵਾਨ ਮਿਲ ਗਏ ਹਨ। ਇਸ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਦੀ ਸੁਰੱਖਿਆ ਲਈ ਵੀ ਸੀਆਰਪੀਐਫ ਦੇ 18 ਜਵਾਨਾਂ ਦੀ ਡਿਊਟੀ ਲਗਾਈ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …