Breaking News
Home / ਪੰਜਾਬ / ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਸੁਖਬੀਰ ਬਾਦਲ ਨੇ ਸਿੱਧੂ ਨੂੰ ਕਾਂਗਰਸ ਦੇ ਡੁੱਬਦੇ ਜਹਾਜ਼ ਦਾ ਦੱਸਿਆ ਕਪਤਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ ਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰਾਂ ਦੀ ਗਿਣਤੀ 93 ਹੋ ਗਈ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਉਸ ਮੌਕੇ ਬ੍ਰਹਮਪੁਰਾ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ ਅਤੇ ਇਸ ਪਾਰਟੀ ਵੱਲੋਂ ਹੀ ਲੜ ਕੇ ਮੈਂ ਕਈ ਚੋਣਾਂ ਜਿੱਤੀਆਂ। ਉਨ੍ਹਾਂ ਕਿਹਾ ਸੀ ਕਿ ਕੁੱਝ ਮਤਭੇਦਾਂ ਦੇ ਚਲਦਿਆਂ ਮੈਂ ਪਾਰਟੀ ਤੋਂ ਵੱਖ ਹੋ ਗਿਆ ਸੀ ਪ੍ਰੰਤੂ ਹੁਣ ਮੈਂ ਫਿਰ ਸ਼੍ਰੋਮਣੀ ਅਕਾਲੀ ਨਾਲ ਮਿਲ ਕੇ ਚੱਲਾਂਗਾ। ਉਧਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਇਸ ਸਮੇਂ ਡੁੱਬਦੇ ਜਹਾਜ਼ ਵਰਗੀ ਹੈ, ਕਾਂਗਰਸ ਪਾਰਟੀ ਦੇ ਵੱਡੇ-ਵੱਡੇ ਲੀਡਰ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਡੁੱਬ ਰਹੇ ਜਹਾਜ਼ ਦਾ ਕਪਤਾਨ ਨਵਜੋਤ ਸਿੰਘ ਸਿੱਧੂ ਹੈ, ਜੋ ਕਿਸੇ ਵੀ ਹਾਲਤ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਨਹੀਂ ਲਗਾ ਸਕਦਾ।

 

Check Also

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂੁਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ …