Breaking News
Home / ਪੰਜਾਬ / ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ : ਟਿਕੈਤ

ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ : ਟਿਕੈਤ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਜਦੋਂ ਮੀਡੀਆ ਵਲੋਂ ਟਿਕੈਤ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਦੱਸਾਂਗੇ ਕਿ ਅਸੀਂ ਕੀ ਕਰਨਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਵਿਚ ਹੀ ਰਹੇਗਾ। ਜਦੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਨਾ ਹੀ ਕਿਸਾਨ ਕਿਤੇ ਗਏ ਹਨ, ਨਾ ਹੀ ਸਰਕਾਰ ਕਿਤੇ ਗਈ ਹੈ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਲਈ 13 ਮਹੀਨੇ ਦੀ ਟ੍ਰੈਨਿੰਗ ਹੋਵੇਗੀ। ਟਿਕੈਤ ਹੋਰਾਂ ਇਹ ਵੀ ਦੱਸਿਆ ਕਿ 15 ਜਨਵਰੀ ਨੂੰ ਸਾਡੀ ਬੈਠਕ ਹੋ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਅਜੇ ਸਿਰਫ਼ ਮੁਲਤਵੀ ਹੋਇਆ ਹੈ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …