-6 C
Toronto
Friday, March 27, 2026
spot_img
Homeਪੰਜਾਬਮਜੀਠੀਆ ਦੇ ਸਮਰਥਨ ’ਚ ਇਕੱਠੇ ਹੋਏ ਅਕਾਲੀ

ਮਜੀਠੀਆ ਦੇ ਸਮਰਥਨ ’ਚ ਇਕੱਠੇ ਹੋਏ ਅਕਾਲੀ

ਚੰਨੀ ਅਤੇ ਰੰਧਾਵਾ ਦਾ ਪੁਤਲਾ ਵੀ ਫੂਕਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਨਸ਼ਾ ਤਸਕਰੀ ਦੇ ਆਰੋਪਾਂ ’ਚ ਘਿਰੇ ਬਿਕਰਮ ਮਜੀਠੀਆ ਦੇ ਸਮਰਥਨ ਲਈ ਅੱਜ ਅੰਮਿ੍ਰਤਸਰ ਵਿਚ ਅਕਾਲੀ ਵਰਕਰ ਵੀ ਇਕੱਠੇ ਹੋਏ। ਇਸ ਮੌਕੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਰੋਪ ਲਗਾਇਆ ਕਿ ਕਾਂਗਰਸ ਨੇ ਅਕਾਲੀਆਂ ਦੀ ਦਿਖ ਖਰਾਬ ਕਰਨ ਲਈ ਮਜੀਠੀਆ ’ਤੇ ਝੂਠਾ ਪਰਚਾ ਦਰਜ ਕੀਤਾ ਹੈ। ਅਕਾਲੀ ਵਰਕਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਵੀ ਫੂਕਿਆ। ਅੰਮਿ੍ਰਤਸਰ ਦੇ ਕਚਹਿਰੀ ਚੌਕ ਵਿਚ ਇਕੱਠੇ ਹੋਏ ਅਕਾਲੀ ਆਗੂਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਮ ਦਾ ਮੈਮੋਰੰਡਮ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਸੌਂਪਿਆ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਵਲੋਂ ਬਿਕਰਮ ਮਜੀਠੀਆ ਖਿਲਾਫ ਦਰਜ ਕੀਤਾ ਗਿਆ ਪਰਚਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਮਜੀਠੀਆ ’ਤੇ ਝੂਠਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਰਕਾਰੀ ਤੰਤਰ ਦੀ ਗਲਤ ਵਰਤੋਂ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿਚ ਮੁਹਾਲੀ ਦੇ ਥਾਣੇ ’ਚ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਮਜੀਠੀਆ ਦੀ ਗਿ੍ਰਫਤਾਰੀ ਲਈ ਪੁਲਿਸ ਵਲੋਂ ਛਾਪੇ ਵੀ ਮਾਰੇ ਜਾ ਰਹੇ ਹਨ। ਪੁਲਿਸ ਵਲੋਂ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਮਜੀਠੀਆ ਹੁਣ ਰੂਪੋਸ਼ ਚੱਲ ਰਿਹਾ ਹੈ।

 

RELATED ARTICLES

POPULAR POSTS