Breaking News
Home / ਪੰਜਾਬ / ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ

ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ

ਇਕ ਸਾਲ ਵਿਚ 13 ਮਹੀਨਿਆਂ ਦੀ ਮਿਲੇਗੀ ਤਨਖਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪੀਏਪੀ ਜਲੰਧਰ ਪਹੁੰਚੇ ਅਤੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿਚ ਵੀ ਹਿੱਸਾ ਲਿਆ। ਇਸ ਮੌਕੇ ਚੰਨੀ ਨੇ ਪੁਲਿਸ ਮੁਲਾਜ਼ਮਾਂ ਨੂੰ ਇਕ ਸਾਲ ਵਿਚ 13 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਵਧੀਆ ਵਰਦੀ ਲਈ ਭੱਤਾ ਵੀ ਦਿੱਤਾ ਜਾਵੇਗਾ। ਪੰਜਾਬ ਪੁਲਿਸ ਦੇ ਖਿਡਾਰੀਆਂ ਨੂੰ ਮਿਲਣ ਵਾਲੀ ਡਾਈਟ ਲਈ ਵੀ ਹੁਣ 150 ਰੁਪਏ ਦੀ ਬਜਾਏ 250 ਰੁਪਏ ਮਿਲਣਗੇ। ਇਸ ਮੌਕੇ ਚੰਨੀ ਨੇ ਪੁਲਿਸ ਵੈਲਫੇਅਰ ਵੰਡ ਨੂੰ 10 ਕਰੋੜ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ। ਪੰਜਾਬ ਪੁਲਿਸ ਨੂੰ ਨਵੀਆਂ 250 ਗੱਡੀਆਂ ਹੋਰ ਦੇਣ ਦਾ ਐਲਾਨ ਕਰਦਿਆਂ ਚੰਨੀ ਨੇ ਕਿਹਾ ਕਿ ਸੂਬੇ ਦੇ ਸਾਰੇ ਹਵਾਈ ਅੱਡਿਆਂ ’ਤੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਵਿਦੇਸ਼ ਤੋਂ ਆਉਣ ਵਾਲੇ ਪੰਜਾਬੀਆਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਆਰਮਡ ਪੁਲਿਸ ਜਲੰਧਰ ਨੂੰ ਇਕ ਕਰੋੜ ਰੁਪਏ ਰੈਨੋਵੇਸ਼ਨ ਲਈ ਦੇਣ ਦਾ ਐਲਾਨ ਵੀ ਕੀਤਾ। ਚੰਨੀ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਘੜੀ ਦੀ ਸੂਈ ਦੇਖੇ ਤੋਂ ਬਗੈਰ ਦਿਨ ਰਾਤ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਪੰਜਾਬ ਦੇ ਲੋਕ ਸੁਰੱਖਿਅਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਖੇਡਾਂ ਦੇ ਖੇਤਰ ਵਿਚ ਵੀ ਵਿਸ਼ਵ ਭਰ ਵਿਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਪੰਜਾਬ ਪੁਲਿਸ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਹੱਥਾਂ ਵਿਚ ਹੀ ਪੰਜਾਬ ਸੂਬਾ ਸੁਰੱਖਿਅਤ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …