ਕਿਹਾ : ਜਦੋਂ ਕਾਂਗਰਸ ਛੱਡਾਂਗਾ ਤਾਂ ਘਰ ਹੀ ਬੈਠਾਂਗਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੇ ਦੋ ਕੁ ਮਹੀਨਿਆਂ ਤੱਕ ਵਿਧਾਨ ਸਭਾ ਹੋਣੀਆਂ ਹਨ, ਜਿਸ ਨੂੰ ਲੈ ਕੇ ਦਲ ਬਦਲੀਆਂ ਦਾ ਰੁਝਾਨ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਪੰਜਾਬ ਦੇ ਕਈ ਕਾਂਗਰਸੀ ਆਗੂ ਪਾਰਟੀ ਛੱਡ ਕੇ ਭਾਜਪਾ ਵਿਚ ਜਾ ਚੁੱਕੇ ਹਨ। ਇਸੇ ਤਰ੍ਹਾਂ ਪੰਜਾਬ ਵਿਚ ਹੋਰ ਸਿਆਸੀ ਪਾਰਟੀਆਂ ਵਿਚੋਂ ਵੀ ਕਈ ਆਗੂ ਦਲ ਬਦਲੀਆਂ ਕਰ ਰਹੇ ਹਨ। ਇਸੇ ਤਰ੍ਹਾਂ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਕਾਂਗਰਸ ਪਾਰਟੀ ਛੱਡ ਸਕਦੇ ਹਨ। ਧਿਆਨ ਰਹੇ ਕਿ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਕਾਂਗਰਸੀ ਵਿਧਾਇਕ ਹਨ ਅਤੇ ਚਰਚਾ ਸੀ ਕਿ ਉਹ ਵੀ ਭਾਜਪਾ ਵਿਚ ਜਾ ਸਕਦੇ ਹਨ।
ਇਸ ਦੇ ਚੱਲਦਿਆਂ ਅੱਜ ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਛੱਡਣ ਦੀਆਂ ਅਫਵਾਹਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ। ਆਸ਼ੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਿਪਾਹੀ ਹਨ। ਆਸ਼ੂ ਹੋਰਾਂ ਨੇ ਕਿਹਾ ਕਿ ਜਦੋਂ ਉਹ ਆਪਣੀ ਸਿਆਸੀ ਯਾਤਰਾ ਨੂੰ ਪੂਰਾ ਕਰ ਲੈਣਗੇ ਤੇ ਉਹ ਕਾਂਗਰਸ ਪਾਰਟੀ ਤੋਂ ਸੰਨਿਆਸ ਲੈ ਕੇ ਸਿਰਫ਼ ਘਰ ਬੈਠਣਗੇ, ਨਾ ਕਿ ਕਿਸੀ ਹੋਰ ਪਾਰਟੀ ’ਚ ਜਾਣਗੇ। ਚਰਚਾ ਤਾਂ ਇਹ ਵੀ ਚੱਲ ਰਹੀ ਹੈ ਕਿ ਕਾਂਗਰਸ ਪਾਰਟੀ ਦੇ ਕਈ ਆਗੂ ਭਾਜਪਾ ਵਿਚ ਜਾਣ ਲਈ ਕਾਹਲੇ ਹਨ। ਇਹ ਤਾਂ ਹੁਣ ਆਉਣ ਵਾਲੇ ਦਿਨਾਂ ਵਿਚ ਹੀ ਪਤਾ ਲੱਗੇਗਾ ਅਤੇ ਪੰਜਾਬ ਵਿਚ ਚੋਣ ਮਾਹੌਲ ਵੀ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …