19.4 C
Toronto
Monday, October 12, 2026
spot_img
Homeਪੰਜਾਬਸਿੱਧੂ ਵੀ ਵੰਡਣ ਲੱਗੇ ਲੌਲੀਪੌਪ

ਸਿੱਧੂ ਵੀ ਵੰਡਣ ਲੱਗੇ ਲੌਲੀਪੌਪ

ਸਿੱਧੂ ਵੀ ਵੰਡਣ ਲੱਗੇ ਲੌਲੀਪੌਪਮਹਿਲਾਵਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ
ਭਦੌੜ/ਬਿਊਰੋ ਨਿਊਜ਼
ਜਿਨ੍ਹਾਂ ਐਲਾਨਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲੌਲੀਪੌਪ ਦੱਸ ਰਹੇ ਸਨ, ਹੁਣ ਖੁਦ ਵੀ ਅਜਿਹਾ ਹੀ ਕਰਨ ਲੱਗੇ ਹਨ। ਭਦੌੜ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਕਈ ਐਲਾਨ ਕੀਤੇ। ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੀ ਹਰ ਮਹਿਲਾ ਨੂੰ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਲ ਵਿਚ 8 ਰਸੋਈ ਗੈਸ ਸਿਲੰਡਰ ਵੀ ਮੁਫਤ ਦੇਣ ਦਾ ਵਾਅਦਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਹਰ ਸਵਾ ਮਹੀਨੇ ਬਾਅਦ ਮਹਿਲਾਵਾਂ ਨੂੰ ਮੁਫਤ ਰਸੋਈ ਗੈਸ ਸਿਲੰਡਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ਦੇ ਨਾਮ ’ਤੇ ਜਾਇਦਾਦ ਦੀ ਰਜਿਸਟਰੀ ਪੂਰੀ ਤਰ੍ਹਾਂ ਨਾਲ ਮੁਫਤ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਮਹਿਲਾਵਾਂ ਦੇ ਬੈਂਕ ਖਾਤੇ ਵਿਚ ਇਕ-ਇਕ ਹਜ਼ਾਰ ਰੁਪਏ ਹਰ ਮਹੀਨੇ ਪਾਏ ਜਾਣਗੇ। ਸਿੱਧੂ ਆਮ ਆਦਮੀ ਪਾਰਟੀ ਦੇ ਇਸ ਨੂੰ ਵਾਅਦੇ ਨੂੰ ਲੌਲੀਪੌਪ ਕਹਿੰਦੇ ਰਹੇ ਹਨ ਅਤੇ ਹੁਣ ਖੁਦ ਕਹਿ ਰਹੇ ਹਨ ਕਿ ‘ਆਪ’ ਵਾਲੇ ਝੂਠ ਬੋਲਦੇ ਹਨ, ਅਸੀਂ ਇਸ ਵਾਅਦੇ ਨੂੰ ਪੂਰਾ ਕਰਾਂਗੇ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਮਾਫੀਆ ਪੂਰੀ ਤਰ੍ਹਾਂ ਬੰਦ ਕਰਕੇ ਇਹ ਵਾਅਦਾ ਪੂਰਾ ਕੀਤਾ ਜਾਵੇਗਾ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਜਿਹਾ ਹੀ ਵਾਅਦਾ ਸੀ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਦੀ ਹਰ ਮਹਿਲਾ ਨੂੰ ਪ੍ਰਤੀ ਮਹੀਨਾ ਦੋ ਹਜ਼ਾਰ ਰੁਪਏ ਦਿੱਤੇ ਜਾਣਗੇ।

RELATED ARTICLES
POPULAR POSTS