Breaking News
Home / ਪੰਜਾਬ / ਵਿਧਾਇਕ ਲਾਡੀ ਦੀ ਮੁੜ ਕਾਂਗਰਸ ’ਚ ਵਾਪਸੀ

ਵਿਧਾਇਕ ਲਾਡੀ ਦੀ ਮੁੜ ਕਾਂਗਰਸ ’ਚ ਵਾਪਸੀ

ਭਾਜਪਾ ’ਚ ਸ਼ਾਮਲ ਹੋ ਗਏ ਸਨ ਬਲਵਿੰਦਰ ਸਿੰਘ ਲਾਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸਿਆਸੀ ਝਟਕਾ ਦੇਣ ਵਾਲੀ ਭਾਜਪਾ ਨੂੰ ਵੀ ਝਟਕਾ ਲੱਗ ਗਿਆ ਹੈ। ਛੇ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਕਾਂਗਰਸ ਪਾਰਟੀ ਵਿਚ ਵਾਪਸ ਪਰਤ ਆਏ ਹਨ। ਧਿਆਨ ਰਹੇ ਕਿ ਬਲਵਿੰਦਰ ਲਾਡੀ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਨ ਅਤੇ ਪਿਛਲੇ ਦਿਨੀਂ ਉਹ ਦਿੱਲੀ ਪਹੁੰਚ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਬਲਵਿੰਦਰ ਲਾਡੀ ਜਦੋਂ ਭਾਜਪਾ ਵਿਚ ਸ਼ਾਮਲ ਹੋ ਕੇ ਵਾਪਸ ਆਪਣੇ ਹਲਕੇ ਵਿਚ ਪਹੁੰਚੇ ਸਨ, ਉਨ੍ਹਾਂ ਦਾ ਹਲਕੇ ਦੇ ਲੋਕਾਂ ਨੇ ਵਿਰੋਧ ਵੀ ਕੀਤਾ ਸੀ। ਹੁਣ ਜਾਣਕਾਰੀ ਮਿਲੀ ਹੈ ਕਾਂਗਰਸ ਨੇ ਬਲਵਿੰਦਰ ਲਾਡੀ ਨੂੰ ਟਿਕਟ ਦਾ ਭਰੋਸਾ ਦੇ ਦਿੱਤਾ ਹੈ ਅਤੇ ਉਨ੍ਹਾਂ ਕਾਂਗਰਸ ਪਾਰਟੀ ਵਿਚ ਵਾਪਸ ਪਰਤਣਾ ਹੀ ਠੀਕ ਸਮਝਿਆ।
ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਨਾਲ ਹੀ ਦਿੱਲੀ ਗਏ ਸਨ ਅਤੇ ਉਥੇ ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਫਤਹਿਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਸੀ। ਇਸ ਦੇ ਚੱਲਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਿਚ ਵਾਪਸ ਆ ਗਏ ਹਨ ਅਤੇ ਉਨ੍ਹਾਂ ਆਪਣਾ ਫੈਸਲਾ ਬਦਲ ਲਿਆ ਹੈ।

 

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …