10.9 C
Toronto
Wednesday, October 22, 2025
spot_img
Homeਪੰਜਾਬਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

ਰੋਜ਼ਗਾਰ ਦੀ ਗਰੰਟੀ ਸਮੇਤ ਹਰ ਸਾਲ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਰੋਜਗਾਰ ਦੀ ਗਰੰਟੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਨੂੰਨ ਬਣਾਇਆ ਜਾਵੇਗਾ ਅਤੇ ਹਰ ਸਾਲ ਪੰਜਾਬ ਦੇ ਇਕ ਲੱਖ ਨੌਜਵਾਨਾਂ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ’ਚ ਜਾ ਕੇ ਪੜ੍ਹਨ ਦਾ ਬਹੁਤ ਚਾਅ ਹੈ, ਜਿਸ ਲਈ ਆਈਲੈਟਸ ਸੈਂਟਰਾਂ ਵੱਲੋਂ ਉਨ੍ਹਾਂ ਦੀ ਪੂਰੀ ਲੁੱਟ ਕੀਤੀ ਜਾਂਦੀ ਹੈ। ਨੌਜਵਾਨਾਂ ਨੂੰ ਇਸ ਲੁੱਟ ਤੋਂ ਬਚਾਉਣ ਲਈ ਆਈਲੈਟਸ ਅਤੇ ਟੋਫਲ ਵਰਗੇ ਕੋਰਸ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਏ ਜਾਣਗੇ ਅਤੇ ਵਿਦੇਸ਼ ਪੜ੍ਹਨ ਜਾਣ ਵਾਲੇ ਬੱਚਿਆਂ ਨੂੰ ਬਿਆਨ ਵਿਆਜ਼ ਕਰਜਾ ਵੀ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਵੀ ਸਾਡੀ ਨੌਜਵਾਨੀ ਦੀ ਏਜੰਟਾਂ ਵੱਲੋਂ ਬਹੁਤ ਲੁੱਟ ਕੀਤੀ ਜਾਂਦੀ ਹੈ, ਇਸ ਲੁੱਟ ਤੋਂ ਬਚਾਉਣ ਲਈ ਹੁਣ ਪੰਜਾਬ ਸਰਕਾਰ ਆਪਣੇ ਏਜੰਟ ਨਿਯੁਕਤ ਕਰੇਗੀ ਅਤੇ ਇਨ੍ਹਾਂ ਏਜੰਟਾਂ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੋਰਿੰਡਾ ਵਿਖੇ ਆਂਗਨਵਾੜੀ ਵਰਕਰਾਂ ਦੀ ਤਨਖਾਹ ਵਧਾਉਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਹਰ ਸਾਲ ਆਂਗਨਵਾੜੀ ਵਰਕਰ ਦੀ 500 ਰੁਪਏ ਅਤੇ ਹੈਲਪਰ ਦੀ ਤਨਖਾਹ ’ਚ 250 ਰੁਪਏ ਦਾ ਵਾਧਾ ਕੀਤਾ ਜਾਇਆ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿਰਫ਼ ਐਲਾਨ ਹੀ ਨਹੀਂ ਬਲਕਿ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜੋ 1 ਜਨਵਰੀ ਤੋਂ ਲਾਗੂ ਹੋ ਗਿਆ ਹੈ।

RELATED ARTICLES
POPULAR POSTS