ਬਰੈਂਪਟਨ/ ਬਿਊਰੋ ਨਿਊਜ਼
ਪੁਲਿਸ ਨੇ ਇਕ ਅਜਿਹੇ ਟਰੱਕ ਡਰਾਈਵਰ ਨੂੰ ਦੋਸ਼ੀ ਬਣਾਇਆ ਹੈ, ਜੋ ਕਿ ਪਹਿਲਾਂ ਤਾਂ ਸ਼ਰਾਬ ਪੀ ਕੇ ਡਰਾਈਵ ਕਰ ਰਿਹਾ ਸੀ ਅਤੇ ਉਸ ਤੋਂ ਬਾਅਦ ਉਸ ਹਾਲਤ ਵਿਚ ਮੋਬਾਇਲ ਫ਼ੋਨ ਦੀ ਵੀ ਵਰਤੋਂ ਕਰ ਰਿਹਾ ਸੀ। ਪੁਲਿਸ ਨੇ ਹੁਣ ਉਸ ਦੀ ਜਾਂਚ ਕੀਤੀ ਤਾਂ ਉਸ ਨੇ ਤੈਅ ਸੀਮਾ ਤੋਂ ਤਿੰਨ ਗੁਣਾ ਵਧੇਰੇ ਤੱਕ ਸ਼ਰਾਬ ਪੀਤੀ ਹੋਈ ਸੀ। ਉਸ ਦੇ ਖੂਨ ਵਿਚ ਅਲਕੋਹਲ ਦੀ ਮਾਤਰਾ ਕਾਫ਼ੀ ਜ਼ਿਆਦਾ ਪਾਈ ਗਈ।
ਜਾਂਚ ਦੌਰਾਨ ਉਹ ਇਕ ਪੂਰੀ ਤਰ੍ਹਾਂ ਨਾਲ ਭਰਿਆ ਹੋਇਆ ਟਰੱਕ ਚਲਾ ਰਿਹਾ ਸੀ। ਓ.ਪੀ.ਪੀ. ਸਾਰਜੈਂਟ ਕੈਰੀ ਸ਼ਿਮਿਡਟ ਨੇ ਕਿਹਾ ਕਿ ਨਿਆਗਰਾ ਏਰੀਆ ਵਿਚ ਹਾਈਵੇ ‘ਤੇ ਪੁਲਿਸ ਨੇ ਇਸ ਟਰੱਕ ਨੂੰ ਰੋਕਿਆ ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਡਰਾਈਵਰ ਨੇ ਡਰਾਈਵਿੰਗ ਕਰਦਿਆਂ ਮੋਬਾਇਲ ਫ਼ੋਨ ਦੀ ਵਰਤੋਂ ਕੀਤੀ ਹੈ। ਜਾਂਚ ਵਿਚ ਦੇਖਿਆ ਗਿਆ ਕਿ ਉਸ ਨੇ ਪੂਰੀ ਤਰ੍ਹਾਂ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਠੀਕ ਤਰ੍ਹਾਂ ਗੱਲਬਾਤ ਵੀ ਨਹੀਂ ਕਰ ਰਿਹਾ ਸੀ।ઠઠ
ਪੁਲਿਸ ਨੇ 46 ਸਾਲ ਦੇ ਦਲਜੀਤ ਸਿੰਘ ‘ਤੇ ਸ਼ਰਾਬ ਪੀ ਕੇ ਗਲਤ ਢੰਗ ਨਾਲ ਡਰਾਈਵਿੰਗ ਕਰਨ ਦਾ ਦੋਸ਼ ਲਗਾਇਆ ਸੀ। ਉਸ ‘ਤੇ ਕਈ ਹੋਰ ਵੀ ਚਾਰਜ ਲਗਾਏ ਗਏ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …