ਕਿਹਾ : ਜੇ ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਮਾਨਸਾ ਤੋਂ ਅਜ਼ਾਦ ਲੜਾਂਗਾ ਚੋਣ
ਮਾਨਸਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਹੁਣ ਕਾਂਗਰਸ ਪਾਰਟੀ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਤਾਂ ਉਹ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਗੇ ਪ੍ਰੰਤੂ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਦਰਅਸਲ ਟਕਸਾਲੀ ਕਾਂਗਰਸੀਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪਹਿਲਾਂ ਉਹ ਸਮਝਦੇ ਸੀ ਕਿ ਮਾਨਸਾ ਤੋਂ ਚੋਣ ਲੜਨਗੇ ਵਾਲੇ ਕਿਸੇ ਵੀ ਕਾਂਗਰਸੀ ਉਮੀਦਵਾਰ ਦਾ ਸਮਰਥਨ ਕਰ ਦੇਣਗੇ ਪ੍ਰੰਤੂ ਹੁਣ ਉਨ੍ਹਾਂ ਨੂੰ ਕਈ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ, ਜਿਸ ’ਚ ਆਖਿਆ ਜਾ ਰਿਹਾ ਹੈ ਕਿ ਸਿੱਧੂ ਮੈਦਾਨ ਛੱਡ ਕੇ ਭੱਜ ਗਿਆ ਹੈ ਅਤੇ ਹੁਣ ਮੈਂ ਫੈਸਲਾ ਕੀਤਾ ਹੈ ਕਿ ਮਾਨਸਾ ਤੋਂ ਹਰ ਹਾਲਤ ਵਿਚ ਚੋਣ ਲੜਾਂਗੇ। ਧਿਆਨ ਰਹੇ ਕਿ ਸਿੱਧੂ ਮੂਸੇਵਾਲਾ ਨੇ ਥੋੜ੍ਹਾ ਸਮਾਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ। ਪਿਛਲੇ ਦਿਨੀਂ ਚੰਨੀ ਦੀ ਮਾਨਸਾ ਫੇਰੀ ਦੌਰਾਨ ਵੀ ਸਿੱਧੂ ਮੂਸੇਵਾਲਾ ਨੂੰ ਕਾਂਗਰਸੀ ਵਰਕਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।