ਕਿਹਾ : ਚੋਣ ਰੈਲੀਆਂ ’ਤੇ ਪਾਬੰਦੀ ਲਗਾਏ ਕੇਂਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਅਤੇ ਡਿਪਟੀ ਸੀਐਮ ਓਪੀ ਨੇ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਕੂਲਾਂ, ਕਾਲਜਾਂ ਨੂੰ ਬੰਦ ਕਰ ਰਹੇ ਤਾਂ ਚੋਣ ਰੈਲੀਆਂ ’ਚ ਭੀੜ ਇਕੱਠੀ ਕਰਨ ਦੀ ਛੋਟ ਕਿਉਂ ਦਿੱਤੀ ਜਾ ਰਹੀ ਹੈ। ਡਿਪਟੀ ਸੀਐਮ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਚੋਣ ਰੈਲੀਆਂ ’ਚ ਹੋਣ ਵਾਲੀ ਭੀੜ ਨੂੰ ਲੈ ਕੇ ਕੋਈ ਗਾਈਡਲਾਈਨ ਜਾਰੀ ਨਹੀਂ ਕੀਤੀ ਗਈ,ਜਿਸ ਕਰਕੇ ਅਸੀਂ ਵੀ ਇਸ ਸਬੰਧੀ ਫਿਲਹਾਲ ਕੋਈ ਫੈਸਲਾ ਨਹੀਂ ਲੈ ਸਕੇ। ਜਦਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਬੰਧੀ ਮੀਟਿੰਗਾਂ ਕਰ ਹਨ ਕਿ ਪੰਜਾਬ ’ਚ ਹੋ ਰਹੀਆਂ ਚੋਣ ਰੈਲੀਆਂ ’ਤੇ ਰੋਕ ਲਗਾਉਣ ਸਬੰਧੀ ਫੈਸਲਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵਧ ਰਹੀ ਹੈ, ਜਿਸ ਨੂੰ ਧਿਆਨ ’ਚ ਰੱਖਦੇ ਮਾਸਕ ਪਹਿਨਣਾ ਜ਼ਰੂਰੀ ਹੋ ਗਿਆ ਹੈ ਅਤੇ ਸਕੂਲਾਂ, ਕਾਲਜਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।