Breaking News
Home / ਪੰਜਾਬ / ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ’ਚ ਰੈਲੀ ਭਲਕੇ – ਮੌਸਮ ਵਿਭਾਗ ਵਲੋਂ ਮੀਂਹ ਦੀ ਵੀ ਚਿਤਾਵਨੀ

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ’ਚ ਰੈਲੀ ਭਲਕੇ – ਮੌਸਮ ਵਿਭਾਗ ਵਲੋਂ ਮੀਂਹ ਦੀ ਵੀ ਚਿਤਾਵਨੀ

ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੋਇਆ ਕਰੋਨਾ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਵੀ ਭਲਕੇ 5 ਜਨਵਰੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਫਿਰੋਜ਼ਪੁਰ ਵਿਚ ਰੈਲੀ ਰੱਖੀ ਗਈ ਹੈ ਅਤੇ ਇਸ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਚਰਚਾ ਚੱਲ ਰਹੀ ਹੈ ਕਿ ਮੋਦੀ ਪੰਜਾਬ ਲਈ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਸਫਲ ਬਣਾਉਣ ਲਈ ਭਾਜਪਾ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਅਤੇ ਲੋਕਾਂ ਦੇ ਬੈਠਣ ਲਈ ਇਕ ਲੱਖ ਕੁਰਸੀ ਵੀ ਲਗਾਈ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਫਿਰੋਜ਼ਪੁਰ ਵਿਚ ਹੋ ਰਹੀ ਰੈਲੀ ਵਿਚ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਦਾ ਕਰੋਨਾ ਟੈਸਟ ਵੀ ਕਰਵਾਇਆ ਗਿਆ। ਇਨ੍ਹਾਂ ਵਿਚ ਸਿਪਾਹੀ ਤੋਂ ਲੈ ਕੇ ਅਫਸਰ ਪੱਧਰ ਦੇ ਅਧਿਕਾਰੀ ਸ਼ਾਮਲ ਹਨ। ਇਕ ਪਾਸੇ ਪੰਜਾਬ ਸਣੇ ਦੇਸ਼ ਦੇ ਹੋਰ ਸੂਬਿਆਂ ਵਿਚ ਕਰੋਨਾ ਫੈਲਣ ਕਰਕੇ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਅਤੇ ਭਲਕੇ ਨਰਿੰਦਰ ਮੋਦੀ ਦੀ ਹੋ ਰਹੀ ਰੈਲੀ ਨੂੰ ਲੈ ਕੇ ਸਵਾਲ ਉਠਣੇ ਵੀ ਸ਼ੁਰੂ ਹੋ ਗਏ ਹਨ। ਉਧਰ ਦੂਜੇ ਪਾਸੇ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਭਲਕੇ 5 ਜਨਵਰੀ ਨੂੰ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਨੂੰ ਲੈ ਕੇ ਦੇਖਣਾ ਬਣਦਾ ਹੈ ਕਿ ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸਫਲ ਹੁੰਦੀ ਹੈ ਜਾਂ ਨਹੀਂ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …