ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟਵੀਟ ਕਰਕੇ ਆਸ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿਚ ਇਸ ਲਈ ਸਹਿਮਤ ਹੋਣਗੀਆਂ। ਕੈਪਟਨ ਅਮਰਿੰਦਰ ਨੇ ਟਵੀਟ ਵਿਚ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦਾ ਐਲਾਨ ਕੀਤਾ ਗਿਆ ਸੀ, ਪਰ ਕੋਵਿਡ ਸਬੰਧੀ ਪਾਬੰਦੀਆਂ ਕਾਰਨ ਲਾਂਘਾ ਬੰਦ ਹੋ ਗਿਆ ਸੀ ਅਤੇ ਇਹ ਫੈਸਲਾ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਨੂੰ ਯਕੀਨੀ ਬਣਾਉਣ ਲਈ ਇਸ ਫੈਸਲੇ ਨੂੰ ਸਰਕਾਰ ਵਲੋਂ ਜਲਦ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਸ਼ਰਤ ’ਚ ਢਿੱਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਹਰ ਕਿਸੇ ਕੋਲ ਪਾਸਪੋਰਟ ਨਹੀਂ ਹੈ, ਪਰ ਅਧਾਰ ਕਾਰਡ ਜ਼ਰੂਰ ਹੈ। ਇਸ ਲਈ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜ਼ਾਜਤ ਅਧਾਰ ਕਾਰਡ ਨਾਲ ਵੀ ਦਿੱਤੀ ਜਾਵੇ। ਕੈਪਟਨ ਹੋਰਾਂ ਨੇ ਕਿਹਾ ਕਿ ਇਸ ਬਾਰੇ ਪੰਜਾਬ ਅਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਪਾਕਿਸਤਾਨ ਦੀ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
Check Also
ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ
ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …