Breaking News
Home / ਪੰਜਾਬ / ਕਰੋਨਾ : ਪੰਜਾਬ ਵਿਚ ਲੱਗਿਆ ਰਾਤ ਦਾ ਕਰਫਿਊ

ਕਰੋਨਾ : ਪੰਜਾਬ ਵਿਚ ਲੱਗਿਆ ਰਾਤ ਦਾ ਕਰਫਿਊ

ਸਕੂਲ-ਕਾਲਜ ਵੀ ਬੰਦ ਰੱਖਣ ਦੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਨਾਲ ਹਾਲਾਤ ਫਿਰ ਤੋਂ ਵਿਗੜਨੇ ਸ਼ੁਰੂ ਹੋ ਗਏ ਹਨ ਅਤੇ ਸਰਕਾਰ ਵਲੋਂ ਪੰਜਾਬ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ। ਫਿਲਹਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਲਗਾਇਆ ਗਿਆ ਇਹ ਕਰਫਿਊ 15 ਜਨਵਰੀ ਤੱਕ ਲਾਗੂ ਰਹੇਗਾ। ਇਸ ਤੋਂ ਇਲਾਵਾ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਪੋਰਟਸ ਕੰਪਲੈਕਸ, ਸਵਿਮਿੰਗ ਪੂਲ, ਜਿਮ ਅਤੇ ਸਟੇਡੀਅਮ ਵੀ ਬੰਦ ਰੱਖਣ ਲਈ ਕਿਹਾ ਗਿਆ ਹੈ। ਪੱਬ, ਬਾਰ, ਸਿਨੇਮਾ ਹਾਲ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਇਸਦੇ ਨਾਲ ਹੀ ਬੱਸਾਂ ਵਿਚ 50 ਫੀਸਦੀ ਸਵਾਰੀਆਂ ਬਿਠਾਉਣ ਦੀ ਇਜਾਜ਼ਤ ਹੋਵੇਗੀ। ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਦੋਨੋ ਖ਼ੁਰਾਕਾਂ ਲੈ ਚੁੱਕੇ ਸਟਾਫ਼ ਨੂੰ ਹੀ ਕੰਮ ’ਤੇ ਆਉਣ ਦੀ ਆਗਿਆ ਹੋਵੇਗੀ ਅਤੇ ਇਸ ਦੇ ਨਾਲ ਹੀ ਮਾਸਕ ਵੀ ਲਾਜ਼ਮੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਦੇ ਮੈਡੀਕਲ ਕਾਲਜ ਵਿਚ ਇਕ ਦਿਨ ਵਿਚ ਹੀ ਸੌ ਤੋਂ ਜ਼ਿਆਦਾ ਡਾਕਟਰ ਅਤੇ ਵਿਦਿਆਰਥੀ ਕਰੋਨਾ ਤੋਂ ਪੀੜਤ ਮਿਲੇ ਹਨ, ਜਿਸ ਤੋਂ ਬਾਅਦ ਹੋਸਟਲ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਇਸੇ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਕਿਹਾ ਕਿ ਹੁਣ ਸਿਰਫ ਵਰਚੂਅਲ ਸੁਣਵਾਈ ਹੀ ਹੋਵੇਗੀ। ਫਿਲਹਾਲ ਇਹ ਨਿਰਦੇਸ਼ 5 ਜਨਵਰੀ ਤੋਂ 15 ਜਨਵਰੀ ਤੱਕ ਲਾਗੂ ਰਹਿਣਗੇ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …